ਗੁਰਦਾਸਪੁਰ-ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ‘ਚਾਏ ਚੂਰੀ’ ਰੈਸਟੋਰੈਂਟ ਦੇ ਮਾਲਕ ਨੇ ਖ਼ੁਦ ਨੂੰ ਮਾਰੀ ਗੋ/ਲੀ, ਹਾਲਤ ਬੇਹੱਦ ਗੰਭੀਰ

9

Sell-Aid Desk 24/7- ਸੋਮਵਾਰ ਦੇਰ ਰਾਤ ਗੁਰਦਾਸਪੁਰ-ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਸਥਿਤ ‘ਚਾਏ ਚੂਰੀ’ ਰੈਸਟੋਰੈਂਟ ਵਿੱਚ ਇੱਕ ਨੌਜਵਾਨ ਨੇ ਖ਼ੁਦ ਨੂੰ ਗੋ*ਲੀ ਮਾਰ ਲਈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਰੈਸਟੋਰੈਂਟ ਦਾ ਮਾਲਕ ਮਨਪ੍ਰੀਤ ਸਿੰਘ ਹੈ। ਗੋ*ਲੀ ਚੱਲਣ ਦੀ ਸੂਚਨਾ ਮਿਲਣ ਤੋਂ ਬਾਅਦ ਡੀ.ਐੱਸ.ਪੀ. ਸਿਟੀ ਮੋਹਨ ਸਿੰਘ ਅਤੇ ਐੱਸ.ਐੱਚ.ਓ. ਸਦਰ ਸਮੇਤ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਅਤੇ ਨੌਜਵਾਨ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ, ਜਿੱਥੇ ਡਾਕਟਰਾਂ ਨੇ ਉਸਦੀ ਹਾਲਤ ਗੰਭੀਰ ਦੱਸੀ ਹੈ।

ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਸਿਟੀ ਮੋਹਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਰੈਸਟੋਰੈਂਟ ਵਿੱਚ ਗੋ*ਲੀ ਚੱਲਣ ਦੀ ਸੂਚਨਾ ਮਿਲੀ ਸੀ। ਜਦੋਂ ਉਨ੍ਹਾਂ ਨੇ ਮੌਕੇ ‘ਤੇ ਪਹੁੰਚ ਕੇ ਦੇਖਿਆ ਤਾਂ ਰੈਸਟੋਰੈਂਟ ਦੇ ਮਾਲਕ ਮਨਪ੍ਰੀਤ ਸਿੰਘ ਦੇ ਮੋਢੇ ‘ਤੇ ਗੋ*ਲੀ ਲੱਗੀ ਸੀ। ਉਸ ਨੂੰ ਜ਼ਖ਼ਮੀ ਹਾਲਤ ਵਿੱਚ ਗੁਰਦਾਸਪੁਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਡੀ.ਐੱਸ.ਪੀ. ਨੇ ਦੱਸਿਆ ਕਿ ਆਸ-ਪਾਸ ਦੇ ਲੋਕਾਂ ਮੁਤਾਬਕ ਨੌਜਵਾਨ ਨੇ ਖ਼ੁਦ ਨੂੰ ਗੋ*ਲੀ ਮਾਰੀ ਹੈ, ਪਰ ਪੁਲਿਸ ਇਸ ਗੱਲ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਕਿ ਗੋ*ਲੀ ਖ਼ੁਦ ਮਾਰੀ ਗਈ ਹੈ ਜਾਂ ਗਲਤੀ ਨਾਲ ਚੱਲੀ ਹੈ।