ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ (ਲੁਧਿਆਣਾ) ਵਿਖੇ ਭਾਈ ਸੁਖਵਿੰਦਰ ਸਿੰਘ ਮਾਂਗਟ ਨੇ ਹਾਜ਼ਰੀ ਭਰੀ

36

ਲੁਧਿਆਣਾ, ਦਸਵੇਂ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ-ਛੋਹ ਪ੍ਰਾਪਤ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ (ਲੁਧਿਆਣਾ) ਵਿਖੇ ਅੱਜ ਭਾਈ ਸੁਖਵਿੰਦਰ ਸਿੰਘ ਜੀ ਮਾਂਗਟ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਪਿੰਡ ਗਿਆਸਪੁਰਾ, ਨੇੜੇ ਮਿੰਨੀ ਰੋਜ਼ ਗਾਰਡਨ, ਲੁਧਿਆਣਾ ਨੇ ਗੁਰਬਾਣੀ ਦੇ ਰਸ-ਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਮੈਨੇਜਰ ਲਖਬੀਰ ਸਿੰਘ, ਐਡੀਸ਼ਨਲ ਮੈਨੇਜਰ ਹਰਦੀਪ ਸਿੰਘ, ਮੀਤ ਮੈਨੇਜਰ ਭੁਪਿੰਦਰ ਸਿੰਘ, ਖ਼ਜ਼ਾਨਚੀ ਅਮਨਦੀਪ ਸਿੰਘ, ਬਾਬਾ ਬਲਵਿੰਦਰ ਸਿੰਘ ਹੈੱਡਗ੍ਰੰਥੀ, ਤਲਵਿੰਦਰ ਸਿੰਘ ਰਿਕਾਰਡ ਕੀਪਰ, ਜਗਜੀਤ ਸਿੰਘ ਸੰਤ ਸਟੋਰ ਕੀਪਰ, ਦਿਲਪ੍ਰੀਤ ਸਿੰਘ, ਸਿਕੰਦਰ ਸਿੰਘ ਅਤੇ ਵੱਡੀ ਤਾਦਾਦ ਵਿੱਚ ਸੰਗਤਾਂ ਹਾਜ਼ਰ ਸਨ।