ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ ਖੂਨਦਾਨ ਕੈਂਪ, ਸੈਂਕੜੇ ਲੋਕਾਂ ਨੇ ਦਿੱਤਾ ਜੀਵਨ ਦਾਨ

13

ਲੁਧਿਆਣਾ ਦੇ ਗਿੱਲ ਰੋਡ ਸਥਿਤ ਜਨਤਾ ਨਗਰ ਇਲਾਕੇ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਈਜ ਅਤੇ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ।

ਲੁਧਿਆਣਾ ਦੇ ਗਿੱਲ ਰੋਡ ਸਥਿਤ ਜਨਤਾ ਨਗਰ ਇਲਾਕੇ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਈਜ ਅਤੇ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਇਹ ਕੈਂਪ ਐਮ ਐਚ ਐਮ ਸੰਸਥਾ ਵੱਲੋਂ ਲਗਾਇਆ ਗਿਆ ਸੀ ਜਿਸ ਵਿੱਚ ਸੈਂਕੜੇ ਲੋਕਾਂ ਨੇ ਵੱਡੇ ਉਤਸ਼ਾਹ ਨਾਲ ਹਿੱਸਾ ਲਿਆ।

ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੀ ਮੌਜੂਦ ਰਹੇ। ਕੈਂਪ ਦੌਰਾਨ ਜਿੱਥੇ ਨੌਜਵਾਨਾਂ ਨੇ ਖੂਨਦਾਨ ਕਰਕੇ ਮਨੁੱਖਤਾ ਦੀ ਮਿਸਾਲ ਪੇਸ਼ ਕੀਤੀ, ਉੱਥੇ ਹੀ ਸੰਸਥਾ ਦੇ ਆਗੂਆਂ ਨੇ ਕਿਹਾ ਕਿ ਉਹ ਗੁਰੂ ਸਾਹਿਬਾਨਾਂ ਦੇ ਦਿੱਤੇ ਉਪਦੇਸ਼ਾਂ ਤੇ ਚੱਲਦੇ ਹੋਏ ਲੋਕ ਸੇਵਾ ਲਈ ਸਮਰਪਿਤ ਹਨ। ਉਹਨਾਂ ਕਿਹਾ ਕਿ ਖੂਨ ਦਾਨ ਨਾਲ ਕਈ ਜਿੰਦਗੀਆਂ ਬਚਾਈਆਂ ਜਾ ਸਕਦੀਆਂ ਹਨ, ਇਸੇ ਕਰਕੇ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੇ ਮੌਕੇ ਖੂਨਦਾਨ ਕੈਂਪ ਲਗਾਇਆ ਗਿਆ ਹੈ।