ਗੁਰੂ ਹਰਿ ਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਏ ਗਏ ਧਾਰਮਿਕ ਸਮਾਗਮ

38

ਸੱਤਵੇਂ ਪਾਤਸ਼ਾਹ ਗੁਰੂ ਹਰਿਰਾਏ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੀਰਤਪੁਰ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਅਤੇ ਇਲਾਕੇ ਭਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਕਰਵਾਏ ਗਏ। ਜਿਸ ਵਿੱਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਵਿਸ਼ੇਸ਼ ਤੌਰ ‘ਤੇ ਪਹੁੰਚੇ।

ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਭੋਗ ਦੀ ਸਮਾਪਤੀ ਦੀ ਅਰਦਾਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਵੱਲੋਂ ਕੀਤੀ ਗਈ। ਇਸ ਮੌਕੇ ਪੰਥ ਦੇ ਪ੍ਰਸਿੱਧ ਰਾਗੀ, ਢਾਡੀ ਜਥਿਆਂ ਵੱਲੋਂ ਆਈ ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ।