ਗੋ*ਲੀ ਮਾਰ ਕੇ ਕਤ*ਲ ਕੀਤੇ ਸਰਪੰਚ ਜਰਮਲ ਸਿੰਘ ਦੇ ਘਰ ਪੁੱਜੇ ਅਮਨ ਅਰੋੜਾ, ਪੰਜਾਬ ਸਰਕਾਰ ਵੱਲੋਂ ਪੂਰਨ ਸਮਰਥਨ ਦਾ ਦਿੱਤਾ ਭਰੋਸਾ

64

Sell-Aid Desk 24/7- ਤਰਨਤਾਰਨ ਜ਼ਿਲ੍ਹੇ ਦੇ ਪਿੰਡ ਵਲਟੋਹਾ ਸੰਧੂਆਂ ਤੋਂ ਆਮ ਆਦਮੀ ਪਾਰਟੀ ਦੇ ਸਰਪੰਚ ਜਰਮਲ ਸਿੰਘ ਜਿਨ੍ਹਾਂ ਦਾ ਐਤਵਾਰ ਨੂੰ ਅੰਮ੍ਰਿਤਸਰ ਦੇ ਮੈਰੀ ਗੋਲਡ ਪੈਲੇਸ ਵਿਚ ਚੱਲ ਰਹੇ ਵਿਆਹ ਸਮਾਗਮ ਦੌਰਾਨ ਗੋ*ਲੀ ਮਾਰ ਕੇ ਕ/ਤਲ ਕਰ ਦਿੱਤਾ ਗਿਆ ਸੀ, ਉਸ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਵਾਸਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਪੁੱਜੇ। ਉਨ੍ਹਾਂ ਸਰਪੰਚ ਦੇ ਕ/ਤਲ ਦੀ ਘਿਨਾਉਣੀ ਵਾਰਦਾਤ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕਰਦਿਆਂ ਸਮਾਜ ਵਿਰੋਧੀ ਅਨਸਰਾਂ ਨੂੰ ਚੇਤਾਵਨੀ ਦਿੱਤੀ ਕਿ ਜਿਨ੍ਹਾਂ ਨੇ ਇਸ ਘਿਨਾਉਣੇ ਅਪਰਾਧ ਨੂੰ ਅੰਜ਼ਾਮ ਦਿੱਤਾ ਹੈ, ਭਾਵੇਂ ਉਹ ਗੁੰਡੇ ਜਿਨ੍ਹਾਂ ਨੇ ਗੋਲੀ/ਆਂ ਚਲਾਈਆਂ ਜਾਂ ਉਨ੍ਹਾਂ ਦੀ ਪਿੱਠ ਪਿੱਛੇ ਖੜ੍ਹੇ ਉਨ੍ਹਾਂ ਦੇ ਆਕਾ ਹੋਣ, ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸਰਪੰਚ ਜਰਮਲ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਦੁੱਖ ਵੰਡਾਇਆ। ਇਸ ਮੌਕੇ ਅਫ਼ਸੋਸ ਪ੍ਰਗਟ ਕਰਦਿਆਂ ਮੰਤਰੀ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਔਖੀ ਘੜੀ ਵਿਚ ਉਨ੍ਹਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਨੇ ਅਹਿਦ ਲਿਆ ਕਿ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਜਰਮਲ ਸਿੰਘ ਇਕ ਨਿਰਸਵਾਰਥ, ਨੇਕ ਦਿਲ ਇਨਸਾਨ ਸਨ। ਜਿਨ੍ਹਾਂ ਨੇ ਕਦੇ ਵੀ ਕਿਸੇ ਲੋੜਵੰਦ ਭਾਵੇਂ ਉਹ ਉਨ੍ਹਾਂ ਦੇ ਪਿੰਡ ਦਾ ਹੋਵੇ ਜਾਂ ਇਲਾਕੇ ਦਾ, ਨੂੰ ਖ਼ਾਲੀ ਨਹੀਂ ਮੋੜਿਆ ਸੀ। ਉਨ੍ਹਾਂ ਕਿਹਾ ਕਿ ਅਪਰਾਧੀਆਂ ਨੇ ਸਾਡੇ ਤੋਂ ਹੀਰਾ ਬੰਦਾ ਖੋਹ ਲਿਆ ਹੈ। ਜਰਮਲ ਸਿੰਘ ਵਰਗੇ ਲੋਕ ਅੱਜ-ਕੱਲ੍ਹ ਲੱਭੇ ਤੋਂ ਵੀ ਨਹੀਂ ਮਿਲਦੇ। ਸਾਫ਼-ਸੁਥਰੀ ਸ਼ਖ਼ਸੀਅਤ ਤੇ ਲੋਕਾਂ ਦੇ ਦਿਲ ‘ਚ ਵਸਣ ਵਾਲਾ ਵਿਅਕਤੀ ਹੀ ਤਿੰਨ ਵਾਰ ਸਰਪੰਚ ਬਣ ਸਕਦਾ ਹੈ। ਉਨ੍ਹਾਂ ਕਿਹਾ ਕਿ ਅਜਿਹੀ ਨੇਕ ਰੂਹ ਦਾ ਚਲਿਆ ਜਾਣਾ ਸਮਾਜ ਲਈ ਵੱਡਾ ਘਾਟਾ ਹੈ। ਇਸ ਘਟਨਾ ਪਿਛਲੇ ਅਪਰਾਧੀਆਂ ਪ੍ਰਤੀ ਸਖ਼ਤ ਰੁਖ਼ ਅਪਣਾਉਂਦਿਆਂ ਅਮਨ ਅਰੋੜਾ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਨੇ ਇਸ ਸਬੰਧੀ ਪੰਜਾਬ ਪੁਲਿਸ ਨੂੰ ਪਹਿਲਾਂ ਹੀ ਸਪੱਸ਼ਟ ਅਤੇ ਸਖ਼ਤ ਨਿਰਦੇਸ਼ ਦਿੱਤੇ ਹਨ।

ਉਨ੍ਹਾਂ ਕਿਹਾ ਕਿ ਜਿਸ ਕਿਸੇ ਨੇ ਵੀ ਕਾਨੂੰਨ-ਵਿਵਸਥਾ ਨੂੰ ਭੰਗ ਕਰਦਿਆਂ ਇਸ ਅਪਰਾਧ ਨੂੰ ਅੰਜ਼ਾਮ ਦਿੱਤਾ ਹੈ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਿਸ ਸਰਗਰਮੀ ਨਾਲ ਕੰਮ ਕਰ ਰਹੀ ਹੈ ਅਤੇ ਮੁਲਜ਼ਮ ਜਲਦ ਹੀ ਕਾਨੂੰਨ ਦੇ ਕਟਹਿਰੇ ਵਿਚ ਹੋਣਗੇ। ਕਿਉਂਕਿ ਇਹ ਸਿਰਫ਼ ਇਕ ਸਰਪੰਚ ’ਤੇ ਹਮਲਾ ਨਹੀਂ ਸਗੋਂ ਸੂਬੇ ਦੀ ਅਮਨ ਸ਼ਾਂਤੀ ’ਤੇ ਹਮਲਾ ਹੈ। ਰਾਜ ਸਰਕਾਰ ਉਦੋਂ ਤੱਕ ਆਰਾਮ ਨਹੀਂ ਕਰੇਗੀ ਜਦੋਂ ਤੱਕ ਇਸ ਅਪਰਾਧ ਅਤੇ ਹਿੰਸਾ ਦੇ ਇਸ ਵਿਸ਼ਾਲ ਨੈੱਟਵਰਕ ਵਿਚ ਸ਼ਾਮਲ ਹਰ ਵਿਅਕਤੀ ਨੂੰ ਨਿਆਂ ਦੇ ਕਟਹਿਰੇ ਵਿਚ ਖੜ੍ਹਾ ਨਹੀਂ ਕਰਦੀ। ਇਸ ਮੌਕੇ ਹਲਕਾ ਖੇਮਕਰਨ ਦੇ ਵਿਧਾਇਕ ਸਰਵਨ ਸਿੰਘ ਧੁੰਨ, ਤਰਨਤਾਰਨ ਦੇ ਵਿਧਾਇਕ ਹਰਮੀਤ ਸਿੰਘ ਸੰਧੂ, ਮਜੀਠੀ ਹਲਕੇ ਦੇ ਇੰਚਤਾਰਜ ਤਲਬੀਰ ਸਿੰਘ ਗਿੱਲ, ਚੇਅਰਮੈਨ ਗੁਦਾਮ ਨਿਗਮ ਗੁਰਦੇਵ ਸਿੰਘ ਲਾਖਣਾ, ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਗੁਰਵਿੰਦਰ ਸਿੰਘ ਬਹਿੜਵਾਲ, ਚੇਅਰਮੈਨ ਬਲਜੀਤ ਸਿੰਘ ਖਹਿਰਾ ਸਮੇਤ ਪਾਰਟੀ ਦੇ ਹੋਰ ਆਗੂ ਵੀ ਮੌਜੂਦ ਰਹੇ।

ਦੱਸ ਦਈਏ ਕਿ ਸਰਪੰਚ ਜਰਮਲ ਸਿੰਘ ਨੂੰ ਫਿਰੋਤੀ ਲਈ ਧਮਕੀ/ਆਂ ਮਿਲ ਰਹੀਆਂ ਸਨ ਅਤੇ ਉਹ ਗੈਂਗਸਟਰਾਂ ਦੇ ਨਿਸ਼ਾਨੇ ’ਤੇ ਚੱਲ ਰਹੇ ਸੀ। ਉਨ੍ਹਾਂ ਉਪਰ ਪਹਿਲਾਂ ਵੀ ਦੋ ਵਾਰ ਹਮਲਾ ਹੋ ਚੁੱਕਾ ਹੈ ਅਤੇ ਹੁਣ ਐਤਵਾਰ ਨੂੰ ਚੱਲਦੇ ਵਿਆਹ ਸਮਾਗਮ ਵਿਚ ਪੁੱਜੇ ਦੋ ਨੌਜਵਾਨਾਂ ਨੇ ਨੇੜੇ ਤੋਂ ਸਿਰ ਵਿਚ ਗੋ*ਲੀ ਮਾਰ ਕੇ ਕਤ/ਲ ਕਰ ਦਿੱਤਾ। ਜਿਸ ਤੋਂ ਬਾਅਦ ਵਲਟੋਹਾ ਅਤੇ ਆਸ ਪਾਸ ਦੇ ਇਲਾਕੇ ਵਿਚ ਸ਼ੋਕ ਦਾ ਮਾਹੌਲ ਬਣਿਆ ਹੋਇਆ ਹੈ। ਦੂਜੇ ਪਾਸੇ ਦੇਰ ਸ਼ਾਮ ਸਰਪੰਚ ਜਰਮਲ ਸਿੰਘ ਦਾ ਹਜ਼ਾਰਾਂ ਨਮ ਅੱਖਾਂ ਦੇ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ।

ਅਮਨ ਅਰੋੜਾ ਨੇ ਕਿਹਾ ਕਿ ਮਾਨ ਸਰਕਾਰ ਗੈਂਗਸਟਰਵਾਦ ਅਤੇ ਗੁੰਡਾਗਰਦੀ ਦੀ ਇਸ ਬਿਮਾਰੀ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ ਹੈ ਅਤੇ ਇਸ ਮਿਸ਼ਨ ਵਿਚ ਪੂਰੀ ਤਰ੍ਹਾਂ ਰੁੱਝੀ ਹੋਈ ਹੈ। ਅਸੀਂ ਰਾਜ ਵਿਚ ਅਪਰਾਧੀਆਂ ਖ਼ਿਲਾਫ਼ ਸਭ ਤੋਂ ਸਖ਼ਤ ਕਾਰਵਾਈ ਕਰ ਰਹੇ ਹਾਂ। ਦੂਜੇ ਰਾਜਾਂ ਜਾਂ ਇੱਥੋਂ ਤੱਕ ਕਿ ਵਿਦੇਸ਼ਾਂ ਵਿਚ ਬੈਠੇ ਅਪਰਾਧੀ, ਜਿੰਨ੍ਹਾਂ ਦੇ ਇਸ਼ਾਰੇ ’ਤੇ ਇੱਥੇ ਅਪਰਾਧਿਕ ਗਤੀਵਿਧੀਆਂ ਹੁੰਦੀਆਂ ਹਨ, ਵੀ ਵੱਡੀ ਚੁਣੌਤੀ ਹਨ। ਵਿਦੇਸ਼ਾਂ ਵਿਚ ਸਰਗਰਮ ਭਗੌੜਿਆਂ ਦੀ ਹਵਾਲਗੀ ਵਿਚ ਕੇਂਦਰ ਸਰਕਾਰ ਨੂੰ ਹੋਰ ਸਹਿਯੋਗ ਦੇਣ ਦੀ ਉਨ੍ਹਾਂ ਮੰਗ ਕੀਤੀ। ਉਨ੍ਹਾਂ ਕਿਹਾ ਜਦੋਂ ਗੁਜਰਾਤ ਦੀ ਜੇਲ੍ਹ ਵਿਚ ਬੈਠਾ ਬਿਸ਼ਨੋਈ ਵਰਗਾ ਗੈਂਗਸਟਰ, ਜਾਂ ਵਿਦੇਸ਼ਾਂ ਵਿਚ ਬੈਠੇ ਅਪਰਾਧੀ ਭਾਰਤ ਅੰਦਰ ਵਾਰਦਾਤਾਂ ਕਰਵਾਉਂਦੇ ਹਨ, ਤਾਂ ਕੇਂਦਰ ਸਰਕਾਰ ਦੀ ਭੂਮਿਕਾ ਸਭ ਤੋਂ ਅਹਿਮ ਹੋ ਜਾਂਦੀ ਹੈ।