ਪਟਿਆਲਾ ਦੀ ਅਦਾਲਤ ‘ਚ ਆਰੋਪੀ ਜਗਤਾਰ ਸਿੰਘ ਤਾਰਾ ਨੂੰ ਬੁੜੈਲ ਜੇਲ੍ਹ ਤੋਂ ਪਟਿਆਲਾ ਕੋਰਟ ਲਿਆਇਆ ਗਿਆ, ਜਦਕਿ ਇਸ ਮਾਮਲੇ ਵਿੱਚ ਦੂਜਾ ਆਰੋਪੀ ਰਮਨਦੀਪ ਸਿੰਘ ਗੋਲਡੀ, ਜੋ ਹਾਲ ਹੀ ਵਿੱਚ ਜ਼ਮਾਨਤ ‘ਤੇ ਬਾਹਰ ਹੈ, ਵੀ ਅਦਾਲਤ ਵਿੱਚ ਮੌਜੂਦ ਹੈ।
ਜਿਕਰਯੋਗ ਹੈ ਕਿ ਰੁਲਦਾ ਸਿੰਘ, ਜੋ ਰਾਸ਼ਟਰੀ ਸਵਯੰਸੇਵਕ ਸੰਘ (RSS) ਨਾਲ ਸਬੰਧਤ ਰਾਸ਼ਟਰੀ ਸਿੱਖਿਆ ਸੰਸਥਾ ਦੇ ਰਾਸ਼ਟਰੀ ਪ੍ਰਧਾਨ ਸਨ, 28 ਜੁਲਾਈ 2009 ਨੂੰ ਪਟਿਆਲਾ ਵਿੱਚ ਆਪਣੇ ਘਰ ਸਾਹਮਣੇ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਦਾ ਨਿਸ਼ਾਨਾ ਬਣੇ। ਗੰਭੀਰ ਜ਼ਖਮੀ ਹਾਲਤ ਵਿੱਚ ਉਨ੍ਹਾਂ ਨੂੰ ਪੀ.ਜੀ.ਆਈ. ਚੰਡੀਗੜ੍ਹ ਭੇਜਿਆ ਗਿਆ, ਜਿੱਥੇ ਦੋ ਹਫ਼ਤਿਆਂ ਬਾਅਦ ਉਨ੍ਹਾਂ ਦੀ ਮੌਤ ਹੋ ਗਈ।
ਇਸ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਸ਼ੁਰੂਆਤੀ ਜਾਂਚ ਦੌਰਾਨ ਕੁਝ ਗਿਰਫ਼ਤਾਰੀਆਂ ਕੀਤੀਆਂ, ਪਰ ਬਾਅਦ ਵਿੱਚ ਉਨ੍ਹਾਂ ਨੂੰ ਰਾਤੋਂ-ਰਾਤ ਬਰੀ ਕਰ ਦਿੱਤਾ ਗਿਆ। ਸਤੰਬਰ 2021 ਵਿੱਚ ਬਰਤਾਨੀਆ ਦੀ ਮਿਡਲੈਂਡ ਪੁਲਿਸ ਨੇ ਤਿੰਨ ਬ੍ਰਿਟਿਸ਼ ਸਿੱਖ ਨਾਗਰਿਕ— ਪਿਆਰ ਸਿੰਘ, ਅੰਮ੍ਰਿਤਵੀਰ ਸਿੰਘ ਵਾਹੀਵਾਲਾ, ਅਤੇ ਗੁਰਸ਼ਰਨਵੀਰ ਸਿੰਘ ਨੂੰ ਇਸ ਹੱਤਿਆ ਦੀ ਸਾਜ਼ਿਸ਼ ਵਿੱਚ ਸ਼ਾਮਲ ਹੋਣ ਦੇ ਸ਼ੱਕ ‘ਚ ਗਿਰਫ਼ਤਾਰ ਕੀਤਾ।
ਬਾਅਦ ਵਿੱਚ ਜਗਤਾਰ ਸਿੰਘ ਤਾਰਾ ਅਤੇ ਰਮਨਦੀਪ ਸਿੰਘ ਗੋਲਡੀ ਨੂੰ ਮੁੱਖ ਸਾਜ਼ਿਸ਼ਕਰਤਾ ਵਜੋਂ ਨਾਮਜ਼ਦ ਕੀਤਾ ਗਿਆ, ਅਤੇ ਤਬ ਤੋਂ ਲੈ ਕੇ ਪਟਿਆਲਾ ਦੀ ਅਦਾਲਤ ਵਿੱਚ ਇਹ ਮਾਮਲਾ ਚੱਲ ਰਿਹਾ ਹੈ।
ਅੱਜ ਦੋਵੇਂ ਆਰੋਪੀਆਂ ਨੂੰ ਪੇਸ਼ੀ ਲਈ ਲਿਆਂਦਾ ਗਿਆ। ਜਿਸ ਵਿੱਚ ਜਗਤਾਰ ਸਿੰਘ ਤਾਰਾ ਨੂੰ ਬਰੀ ਕੀਤਾ ਗਿਆ। ਰੁਲਦਾ ਸਿੰਘ ਕਤਲ ਮਾਮਲੇ ਵਿੱਚ ਅੱਜ ਪਟਿਆਲਾ ਦੀ ਅਦਾਲਤ ਵਿੱਚ ਮੁੱਖ ਆਰੋਪੀ ਜਗਤਾਰ ਸਿੰਘ ਤਾਰਾ ਨੂੰ ਬੁੜੈਲ ਜੇਲ੍ਹ ਤੋਂ ਲਿਆ ਕੇ ਪੇਸ਼ ਕੀਤਾ ਗਿਆ , ਜਦਕਿ ਦੂਜਾ ਆਰੋਪੀ ਰਮਨਦੀਪ ਸਿੰਘ ਗੋਲਡੀ, ਜੋ ਇਸ ਸਮੇਂ ਜ਼ਮਾਨਤ ‘ਤੇ ਬਾਹਰ ਹੈ, ਵੀ ਅਦਾਲਤ ਵਿੱਚ ਮੌਜੂਦ ਹੈ।
ਰੁਲਦਾ ਸਿੰਘ, ਜੋ ਰਾਸ਼ਟਰੀ ਸਿੱਖ ਸੰਗਤ ਦੇ ਪ੍ਰਧਾਨ ਸਨ, ਦੀ 28 ਜੁਲਾਈ 2009 ਨੂੰ ਪਟਿਆਲਾ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਮਾਮਲੇ ਵਿੱਚ ਪਹਿਲਾਂ ਵੀ ਕਈ ਗ੍ਰਿਫ਼ਤਾਰੀਆਂ ਹੋਈਆਂ, ਪਰ ਬਾਅਦ ਵਿੱਚ ਕੁਝ ਲੋਕਾਂ ਨੂੰ ਬਰੀ ਕਰ ਦਿੱਤਾ ਗਿਆ ਸੀ।













