ਨਸ਼ਾ ਤਸਕਰਾਂ ਦੀ ਜਾਇਦਾਦ ਹੋਵੇਗੀ ਜ਼ਬਤ, ਨਹੀਂ ਮਿਲੇਗੀ ਸਬਸਿਡੀ, ਮਾਨ ਸਰਕਾਰ ਦਾ ਵੱਡਾ ਫੈਸਲਾ

31

ਪੰਜਾਬ ਵਿੱਚ ਨਸ਼ਾ ਤਸਕਰਾਂ ‘ਤੇ ਸ਼ਿਕੰਜਾ ਕੱਸਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ ਚਲਾਈ ਜਾ ਰਹੀ ਹੈ। ਸ਼ੁੱਕਰਵਾਰ ਨੂੰ ਸੀਐਮ ਭਗਵੰਤ ਮਾਨ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਇੱਕ ਵਿਆਪਕ ਮੁਹਿੰਮ ਸ਼ੁਰੂ ਕਰਨ ਲਈ ਇੱਕ ਉੱਚ ਪੱਧਰੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ, ਨਸ਼ਾ ਤਸਕਰਾਂ ਨਾਲ ਨਜਿੱਠਣ ਲਈ ਇੱਕ ਬਹੁ-ਪੱਖੀ ਰਣਨੀਤੀ ਨੂੰ ਅੰਤਿਮ ਰੂਪ ਦੇਣ ‘ਤੇ ਚਰਚਾ ਕੀਤੀ ਗਈ। ਪੰਜਾਬ ਸਰਕਾਰ ਦੇ ਮੰਤਰੀਆਂ ਨੇ ਵੀ ਮੀਟਿੰਗ ਵਿੱਚ ਹਿੱਸਾ ਲਿਆ।

ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੂੰ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਤਿੰਨ ਮਹੀਨਿਆਂ ਦੇ ਅੰਦਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ। ਇੱਥੇ ਪੰਜਾਬ ਭਵਨ ਵਿਖੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀ. ਨਾਲ ਮੀਟਿੰਗ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਇੱਕ ਇਤਿਹਾਸਕ ਪਲ ਹੈ ਕਿਉਂਕਿ ਸੂਬਾ ਸਰਕਾਰ ਨੇ ਨਸ਼ਿਆਂ ਦੀ ਦੁਰਵਰਤੋਂ ਪ੍ਰਤੀ ਜ਼ੀਰੋ ਹਮਦਰਦੀ ਦੀ ਨੀਤੀ ਅਪਣਾਈ ਹੈ ਅਤੇ ਇਸ ਸਮੱਸਿਆ ਵਿਰੁੱਧ ਇੱਕ ਵਿਆਪਕ ਲੜਾਈ ਸ਼ੁਰੂ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦਾ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਵੱਖ-ਵੱਖ ਚੁਣੌਤੀਆਂ ਨਾਲ ਨਜਿੱਠਣ ਦਾ ਇੱਕ ਲੰਮਾ ਅਤੇ ਸ਼ਾਨਦਾਰ ਇਤਿਹਾਸ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਪੁਲਿਸ ਆਪਣੀ ਸ਼ਾਨਦਾਰ ਪਰੰਪਰਾ ਨੂੰ ਕਾਇਮ ਰੱਖੇਗੀ ਅਤੇ ਆਮ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਸੂਬੇ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਏਗੀ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਅਧਿਕਾਰੀਆਂ ਨੂੰ ਨਸ਼ੇ ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਅਤੇ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਵੀ ਕਿਹਾ। ਅਸੀਂ ਚਾਹੁੰਦੇ ਹਾਂ ਕਿ ਸਾਡੇ ਅਧਿਕਾਰੀ ਬਿਨਾਂ ਕਿਸੇ ਦਬਾਅ ਦੇ ਹਿੰਮਤ ਨਾਲ ਕੰਮ ਕਰਨ ਤਾਂ ਜੋ ਸੂਬੇ ‘ਤੇ ਲੱਗੇ ਨਸ਼ੇ ਦੇ ਇਸ ਕਲੰਕ ਨੂੰ ਹਰ ਕੀਮਤ ‘ਤੇ ਧੋਤਾ ਜਾ ਸਕੇ।