ਨਾਬਾਲਿਗ ਨੇ ਸਾਢੇ ਅੱਠ ਸਾਲ ਦੀ ਬੱਚੀ ਨਾਲ ਕੀਤਾ ਕੁਕਰਮ, ਬੱਚੀ ਦੀ ਹਾਲਤ ਬਣੀ ਨਾਜ਼ੁਕ

27

ਅਬੋਹਰ ਦੇ ਇੱਕ ਪਿੰਡ ਵਿੱਚ ਛੋਟੀ ਬੱਚੀ ਨਾਲ ਜਬਰ-ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਨਾਬਾਲਿਗ ਨੌਜਵਾਨ ‘ਤੇ ਮਾਸੂਮ ਬੱਚੀ ਨਾਲ ਕੁਕਰਮ ਕਰਨ ਅਤੇ ਬਲਾਤਕਾਰ ਕਰਨ ਦਾ ਇਲਜ਼ਾਮ ਹੈ। ਲੜਕੀ ਦਾ ਸਰਕਾਰੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ ਅਤੇ ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਸੀਤੋ ਗੁੰਨੋ ਸਾਬ ਤਹਿਸੀਲ ਦੇ ਇੱਕ ਪਿੰਡ ਵਿੱਚ ਇੱਕ ਨਾਬਾਲਿਗ ਨੌਜਵਾਨ ਨੇ ਆਪਣੇ ਹੀ ਗੁਆਂਢ ਵਿੱਚ ਰਹਿਣ ਵਾਲੀ ਸਾਢੇ ਅੱਠ ਸਾਲ ਦੀ ਬੱਚੀ ਨੂੰ ਬਿੱਲੀ ਦਿਖਾਉਣ ਦੇ ਬਹਾਨੇ ਉਸ ਦੇ ਨਾਲ ਸਰੀਰਕ ਛੇੜਛਾੜ ਅਤੇ ਬਲਾਤਕਾਰ ਕੀਤਾ ਗਿਆ। ਇਹ ਘਟਨਾ 26 ਜਨਵਰੀ ਦੀ ਦੱਸੀ ਜਾ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਸਾਢੇ 8 ਸਾਲਾ ਬੱਚੀ ਦੀ ਮਾਂ ਦਾਣਾ ਮੰਡੀ ਵਿਖੇ ਮਜ਼ਦੂਰੀ ਕਰਨ ਗਈ ਹੋਈ ਸੀ ਜਦ ਕਿ ਉਸ ਦਾ ਪਿਤਾ ਪੇਂਟਰ ਦੇ ਕੰਮ ਲਈ ਸ੍ਰੀ ਗੰਗਾਨਗਰ ਗਿਆ ਹੋਇਆ ਸੀ ਜਦੋਂ ਕਿ ਲੜਕੀ ਘਰ ਵਿੱਚ ਇਕੱਲੀ ਸੀ ਅਤੇ ਇਸ ਘਟਨਾ ਤੋਂ ਬਾਅਦ ਲੜਕੀ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ

ਪਰਿਵਾਰ ਦੇ ਇਲਜ਼ਾਮ ਅਨੁਸਾਰ ਉਨ੍ਹਾਂ ਦਾ 16 ਸਾਲਾ ਗੁਆਂਢੀ ਉਨ੍ਹਾਂ ਦੇ ਘਰ ਆਇਆ ਅਤੇ ਲੜਕੀ ਨੂੰ ਬਿੱਲੀਆਂ ਦੇ ਬੱਚੇ ਦਿਖਾਉਣ ਦੇ ਬਹਾਨੇ ਆਪਣੇ ਘਰ ਲੈ ਗਿਆ ਅਤੇ ਘਰ ਵਿੱਚ ਉਸ ਨਾਲ ਬਲਾਤਕਾਰ ਕੀਤਾ। ਇੰਨਾ ਹੀ ਨਹੀਂ, ਇਸ ਤੋਂ ਬਾਅਦ ਉਕਤ ਨੌਜਵਾਨ ਲੜਕੀ ਨੂੰ ਖੇਤ ‘ਚ ਲੈ ਗਿਆ ਅਤੇ ਫਿਰ ਉਸ ਨਾਲ ਬਲਾਤਕਾਰ ਕੀਤਾ, ਜਿਸ ਕਾਰਨ ਲੜਕੀ ਦੀ ਸਿਹਤ ਵਿਗੜ ਗਈ। ਸ਼ਾਮ ਨੂੰ ਜਦ ਲੜਕੀ ਦੇ ਪਰਿਵਾਰ ਵਾਲੇ ਘਰ ਆਏ ਤਾਂ ਲੜਕੀ ਨੇ ਸਾਰੀ ਗੱਲ ਆਪਣੀ ਮਾਂ ਨੂੰ ਦੱਸੀ, ਜਿਸ ਤੋਂ ਬਾਅਦ ਉਸ ਦੇ ਪਰਿਵਾਰ ਵਾਲੇ ਉਸ ਨੂੰ ਤੁਰੰਤ ਹਸਪਤਾਲ ਲੈ ਕੇ ਆਏ ਅਤੇ ਥਾਣਾ ਬਹਾਵਾਲਾ ਨੂੰ ਵੀ ਸੂਚਨਾ ਦਿੱਤੀ।

ਐਮਰਜੈਂਸੀ ਵਿੱਚ ਤਾਇਨਾਤ ਡਾਕਟਰ ਵਾਨੀ ਨੇ ਦੱਸਿਆ ਕਿ ਲੜਕੀ ਕਹਿ ਰਹੀ ਹੈ ਕਿ ਉਸ ਨਾਲ ਤਿੰਨ ਵਾਰ ਜਬਰ-ਜਨਾਹ ਕੀਤਾ ਗਿਆ ਹੈ, ਜਿਸ ਦੇ ਮੱਦੇਨਜ਼ਰ ਉਸ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ ਅਤੇ ਰਿਪੋਰਟ ਬਣਾ ਕੇ ਥਾਣਾ ਬਹਾਵਾਲਾ ਨੂੰ ਸੌਂਪ ਦਿੱਤੀ ਜਾਵੇਗੀ।

ਡੀਐਸਪੀ ਤੇਜਿੰਦਰ ਪਾਲ ਸਿੰਘ ਨੇ ਦੱਸਿਆ ਕਿ ਅਬੋਹਰ ਸਬ ਡਵੀਜ਼ਨ ਦੇ ਬੱਲੂਆਣਾ ਹਲਕਾ ਵਿੱਚ ਇੱਕ ਛੋਟੀ ਬੱਚੀ ਨਾਲ ਸਰੀਰਕ ਛੇੜਛਾੜ ਦੀ ਘਟਨਾ ਸਾਹਮਣੇ ਆਈ ਹੈ ਅਤੇ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਦੇ ਆਧਾਰ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਦੋਸ਼ੀਆਂ ਨੂੰ ਕਿਸੇ ਵੀ ਹਾਲਤ ‘ਚ ਬਖਸ਼ਿਆ ਨਹੀਂ ਜਾਵੇਗਾ।