ਪੰਜਾਬ ਸਰਕਾਰ ਨੇ ਬੁੱਧਵਾਰ ਨੂੰ ਵਿੱਤੀ ਸਾਲ 2025-26 ਲਈ 2,36,080 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਭਗਵੰਤ ਮਾਨ ਸਰਕਾਰ ਦਾ ਚੌਥਾ ਬਜਟ ਪੇਸ਼ ਕਰਦਿਆਂ ਸਿੱਖਿਆ ਅਤੇ ਸਿਹਤ ‘ਤੇ ਵਿਸ਼ੇਸ਼ ਧਿਆਨ ਦਿੱਤਾ ਹੈ। ਬਜਟ ਵਿੱਚ ਕੋਈ ਨਵਾਂ ਟੈਕਸ ਨਹੀਂ ਲਗਾਇਆ ਗਿਆ ਹੈ। ਮੁੱਖ ਮੰਤਰੀ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਪੰਜਾਬ ਦੇ ਸਾਰੇ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਦਾ ਬੀਮਾ ਕਵਰ ਦੇਣ ਦਾ ਐਲਾਨ ਕੀਤਾ ਗਿਆ। ਹਰ ਵਰਗ ਇਸ ਸਕੀਮ ਦਾ ਲਾਭ ਲੈ ਸਕਦਾ ਹੈ। ਵਿਕਾਸ ‘ਤੇ ਧਿਆਨ ਕੇਂਦਰਿਤ ਕਰਦੇ ਹੋਏ ਵਿਧਾਇਕ ਨੂੰ 5 ਕਰੋੜ ਰੁਪਏ ਦਿੱਤੇ ਜਾਣਗੇ। ਇਸ ਦੇ ਨਾਲ ਹੀ ਨਸ਼ੇ ਨੂੰ ਰੋਕਣ ਲਈ ਸਰਹੱਦ ‘ਤੇ 5 ਹਜ਼ਾਰ ਹੋਮ ਗਾਰਡ ਤਾਇਨਾਤ ਕੀਤੇ ਜਾਣਗੇ।
ਪੰਜਾਬ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਨੇਪਰੇ ਚਾੜ੍ਹਨ ਲਈ ਅੰਤਰਰਾਸ਼ਟਰੀ ਸਰਹੱਦ ’ਤੇ ਬੀ.ਐਸ.ਐਫ. ਤੋਂ ਬਾਅਦ ਪੰਜਾਬ ਦੀ ਰੱਖਿਆ ਦੀ ਦੂਜੀ ਕਤਾਰ ਨੂੰ ਮਜ਼ਬੂਤ ਬਣਾਉਣ ਲਈ ਅਤਿ ਆਧੁਨਿਕ ਐਂਟੀ ਡਰੋਨ ਤਕਨਾਲੋਜੀ ਤੇ ਹੋਰ ਮਸ਼ੀਨਰੀ ਲਗਾਈ ਜਾਵੇਗੀ। ਪਾਕਿਸਤਾਨ ਸਰਹੱਦ ‘ਤੇ ਸੁਰੱਖਿਆ ਵਧਾਉਣ ਲਈ ਸਰਕਾਰ ਸਰਕਾਰ 5,000 ਹੋਮਗਾਰਡ ਤਾਇਨਾਤ ਕਰੇਗੀ। ਨਾਲ ਹੀ ਐਂਟੀ ਡਰੋਨ ਸਿਸਟਮ ਵੀ ਲਗਾਇਆ ਜਾਵੇਗਾ। ਇਹ ਪਹਿਲੀ ਵਾਰ ਹੈ ਜਦੋਂ ਸੂਬਾ ਸਰਕਾਰ ਸਰਹੱਦ ‘ਤੇ ਦੂਜੀ ਸੁਰੱਖਿਆ ਲਾਈਨ ਬਣਾਏਗੀ।
ਬਜਟ ਵਿੱਚ 110 ਕਰੋੜ ਰੁਪਏ ਦੀ ਵਿਵਸਥਾ
ਦੱਸ ਦਈਏ ਕਿ ਪਾਕਿਸਤਾਨ ਸਰਹੱਦ ‘ਤੇ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਸੂਬਾ ਸਰਕਾਰ ਸਰਹੱਦ ‘ਤੇ 5000 ਹੋਮਗਾਰਡ ਤਾਇਨਾਤ ਕਰੇਗੀ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬੁੱਧਵਾਰ ਨੂੰ ਰਾਜ ਦੇ ਬਜਟ 2025-26 ਵਿੱਚ ਇਸ ਲਈ 110 ਕਰੋੜ ਰੁਪਏ ਦਾ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਜ਼ਿਆਦਾਤਰ ਨਸ਼ੇ ਅਤੇ ਹਥਿਆਰਾਂ ਦੀ ਤਸਕਰੀ ਸਰਹੱਦ ਰਾਹੀਂ ਹੁੰਦੀ ਹੈ। ਇਸ ਨੂੰ ਰੋਕਣ ਦੀ ਮੁੱਖ ਜ਼ਿੰਮੇਵਾਰੀ ਕੇਂਦਰ ਸਰਕਾਰ ਅਤੇ ਬੀਐਸਐਫ ਦੀ ਹੈ ਕਿਉਂਕਿ ਸਰਹੱਦ ਤੋਂ 50 ਕਿਲੋਮੀਟਰ ਤੱਕ ਦਾ ਇਲਾਕਾ ਬੀਐਸਐਫ ਦੇ ਅਧੀਨ ਆਉਂਦਾ ਹੈ ਪਰ ਹੁਣ ਪੰਜਾਬ ਸਰਕਾਰ ਵੀ ਬੀਐਸਐਫ ਦੀ ਮਦਦ ਲਈ ਦੋ ਵੱਡੇ ਕਦਮ ਚੁੱਕਣ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸੂਬਾ ਸਰਕਾਰ ਸਰਹੱਦ ‘ਤੇ ਬੀ.ਐਸ.ਐਫ ਦੇ ਨਾਲ-ਨਾਲ 5000 ਹੋਮਗਾਰਡਜ਼ ਤਾਇਨਾਤ ਕਰਕੇ ਦੂਜੀ ਸੁਰੱਖਿਆ ਲਾਈਨ ਬਣਾਏਗੀ। ਇਨ੍ਹਾਂ ਹੋਮ ਗਾਰਡਜ਼ ਦੀ ਚੋਣ ਸੂਬੇ ਦੇ ਬਿਹਤਰੀਨ ਨੌਜਵਾਨਾਂ ਵਿੱਚੋਂ ਕੀਤੀ ਜਾਵੇਗੀ, ਜੋ ਪੰਜਾਬ ਦੇ ਭਵਿੱਖ ਦੀ ਰਾਖੀ ਕਰਨਗੇ।













