ਪੁਰਾਣੇ ਝਗੜੇ ਦੀ ਰੰਜ਼ਿਸ਼ ’ਚ ਇਕ ਵਿਅਕਤੀ ਦੀ ਕੀਤੀ ਕੁੱਟਮਾਰ, 10 ਖ਼ਿਲਾਫ਼ ਮਾਮਲਾ ਦਰਜ

34

ਮੱਲਾਂਵਾਲਾ ਦੇ ਅਧੀਨ ਆਉਂਦੇ ਪਿੰਡ ਅਲੀਪੁਰ ਵਿਖੇ ਪੁਰਾਣੇ ਝਗੜੇ ਦੀ ਰੰਜ਼ਿਸ਼ ਦੇ ਚੱਲਦਿਆਂ ਇਕ ਵਿਅਕਤੀ ਦੇ ਘਰ ਜਾ ਕੇ ਉਸ ਦੀ ਕੁੱਟਮਾਰ ਕਰਨ ਦੇ ਦੋਸ਼ ਵਿਚ ਥਾਣਾ ਮੱਲਾਂਵਾਲਾ ਪੁਲਿਸ ਨੇ 6 ਬਾਏ ਨੇਮ ਵਿਅਕਤੀਆਂ ਅਤੇ 2-3 ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਮੇਘਾ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਅਲੀਪੁਰ ਨੇ ਦੱਸਿਆ ਕਿ ਉਸ ਦਾ ਕੁਝ ਵਿਅਕਤੀਆਂ ਨਾਲ ਪੁਰਾਣਾ ਝਗੜਾ ਚੱਲ ਰਿਹਾ ਹੈ। ਮੇਵਾ ਸਿੰਘ ਨੇ ਦੱਸਿਆ ਕਿ ਇਸੇ ਝਗੜੇ ਦੀ ਰੰਜ਼ਿਸ਼ ਦੇ ਚੱਲਦਿਆਂ ਦੋਸ਼ੀਅਨ ਗੁਰਬੀਰ ਸਿੰਘ ਪੁੱਤਰ ਦਲਜੀਤ ਸਿੰਘ, ਇੰਦਜੀਤ ਸਿੰਘ ਪੁੱਤਰ ਪਰਮਜੀਤ ਸਿੰਘ, ਵਿਕਰਮ ਸਿੰਘ ਪੁੱਤਰ ਲੱਡੂ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਗੱਜਣ ਸਿੰਘ, ਵਿਸ਼ਵ ਪੁੱਤਰ ਪੰਮਾ ਸਿੰਘ ਵਾਸੀਅਨ ਅਲੀਪੁਰ, ਜੋਬਨ ਸਿੰਘ ਅਤੇ 2-3 ਅਣਪਛਾਤੇ ਵਿਅਕਤੀਆਂ ਨੇ ਹਮਮਸ਼ਵਰਾ ਹੋ ਕੇ ਉਸ ਦੇ ਘਰ ਜਾ ਕੇ ਕੁੱਟਮਾਰ ਕੀਤੀ ਤੇ ਸੱਟਾਂ ਮਾਰੀਆਂ। ਮੇਵਾ ਸਿੰਘ ਨੇ ਦੱਸਿਆ ਕਿ ਉਸ ਦਾ ਇਲਾਜ ਮੈਡੀਕਲ ਕਾਲਜ ਫਰੀਦਕੋਟ ’ਚ ਚੱਲ ਰਿਹਾ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਸਤਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਦੋਸ਼ੀਅਨ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।