ਅੰਮ੍ਰਿਤਸਰ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਜੀ ਦੇ ਦਿਸ਼ਾ ਨਿਰਦੇਸ਼ਾ ਉੱਤੇ ਮਾੜੇ ਅੰਸਰਾਂ ਤੇ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲਿਆ ਦੇ ਖਿਲਾਫ ਵੱਡੀ ਕਾਮਯਾਬੀ ਹਾਸਿਲ ਹੋਈ। ਥਾਣਾ ਸਿਵਲ ਲਾਈਨ ਦੀ ਪੁਲਿਸ ਵੱਲੋਂ ਇੱਕ ਨੌਜਵਾਨ ਹਰਪ੍ਰੀਤ ਸਿੰਘ ਉਰਫ ਹੈਪੀ ਨੂੰ ਚੋਰੀ ਦੇ ਮੋਟਰਸਾਇਕਲ ਸਮੇਤ ਕਾਬੂ ਕੀਤਾ। ਜਦੋਂ ਉਸ ਕੋਲੋ ਸਖਤੀ ਨਾਲ ਪੁੱਛਗਿੱਛ ਕੀਤੀ ਤਾਂ ਉਸ ਨੇ ਦੱਸਿਆ ਕਿ ਉਸਦਾ ਇੱਕ ਹੋਰ ਸਾਥੀ ਹੈ, ਜਿਸ ਨੂੰ ਇਹ ਚੋਰੀ ਦੀਆਂ ਮੋਟਰਸਾਈਕਲ ਵੇਚਦਾ ਸੀ ਤੇ ਇਹਨਾਂ ਦੋਵਾਂ ਨੂੰ ਕਾਬੂ ਕਰ ਲਿਆ ਗਿਆ ਹੈ।
ਇਸ ਮੌਕੇ ਜਾਣਕਾਰੀ ਦਿੰਦੇ ਹੋਏ ਏਸੀਪੀ ਨੌਰਥ ਅਰਵਿੰਦ ਮੀਨਾ ਨੇ ਦੱਸਿਆ ਕਿ ਸਾਡੀ ਪੁਲਿਸ ਟੀਮ ਨੇ 10 ਚੋਰੀ ਦੇ ਵਹੀਕਲਾਂ ਦੇ ਨਾਲ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਵਿੱਚੋਂ 07 ਮੋਟਰਸਾਇਕਲ 03 ਐਕਟਿਵਾ ਇਨ੍ਹਾਂ ਕੋਲੋਂ ਬਰਾਮਦ ਹੋਏ ਹਨ। ਉਨ੍ਹਾਂ ਕਿਹਾ ਇਨ੍ਹਾਂ ਦੋਵਾਂ ਦੇ ਖਿਲਾਫ਼ ਪਹਿਲਾਂ ਵੀ ਵੱਖ-ਵੱਖ ਥਾਣਿਆਂ ਦੇ ਵਿੱਚ ਮਾਮਲੇ ਦਰਜ ਹੈ ਤੇ ਇਨ੍ਹਾਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰ ਇਹਨਾਂ ਦਾ ਰਿਮਾਂਡ ਹਾਸਿਲ ਕਰ ਹੋਰ ਵੀ ਰਿਕਵਰੀ ਕੀਤੀ ਜਾਵੇਗੀ।













