ਪੁਲਿਸ ਵਾਲੇ ਨੇ ਸਕੂਲੋਂ ਪਰਤ ਰਹੇ ਬੱਚਿਆਂ ਉਤੇ ਚਾੜ੍ਹੀ ਕਾਰ, 2 ਸਕੇ ਭਰਾਵਾਂ ਦੀ ਮੌ/ਤ, ਇਕ ਦੀ ਹਾਲਤ ਗੰਭੀਰ

103

Sell-Aid Desk24/7- ਹਰਿਆਣਾ ਦੇ ਪਲਵਲ ਜ਼ਿਲ੍ਹੇ ਤੋਂ ਦੁਖਦਾਈ ਖ਼ਬਰ ਆਈ ਹੈ। ਇੱਥੇ ਕੋਟ-ਉਤਾਵੜ ਰੋਡ ਉਤੇ ਤੇਜ਼ ਰਫ਼ਤਾਰ ਕਾਰ ਚਲਾ ਰਹੇ ਇੱਕ ਪੁਲਿਸ ਮੁਲਾਜ਼ਮ ਨੇ ਸਕੂਲ ਤੋਂ ਘਰ ਪਰਤ ਰਹੇ ਤਿੰਨ ਮਾਸੂਮ ਬੱਚਿਆਂ ਨੂੰ ਕੁਚਲ ਦਿੱਤਾ। ਇਸ ਹਾਦਸੇ ਵਿੱਚ ਦੋ ਸਕੇ ਭਰਾਵਾਂ ਦੀ ਮੌਕੇ ‘ਤੇ ਹੀ ਮੌ/ਤ ਹੋ ਗਈ, ਜਦੋਂ ਕਿ ਇੱਕ ਗੰਭੀਰ ਜ਼ਖਮੀ ਹੋ ਗਿਆ। ਜ਼ਖਮੀ ਬੱਚੇ ਨੂੰ ਮੁੱਢਲੇ ਇਲਾਜ ਤੋਂ ਬਾਅਦ ਰੋਹਤਕ ਪੀਜੀਆਈ ਰੈਫਰ ਕਰ ਦਿੱਤਾ ਗਿਆ ਹੈ।

ਚਸ਼ਮਦੀਦਾਂ ਅਨੁਸਾਰ ਘਟਨਾ ਤੋਂ ਬਾਅਦ ਕਾਰ ਚਾਲਕ ਨੇ ਉੱਥੋਂ ਭੱਜਣ ਦੀ ਕੋਸ਼ਿਸ਼ ਕੀਤੀ, ਪਰ ਨੇੜੇ ਮੌਜੂਦ ਲੋਕਾਂ ਨੇ ਬਹਾਦਰੀ ਦਿਖਾਈ ਅਤੇ ਉਸ ਨੂੰ ਫੜ ਲਿਆ। ਤੁਰਤ ਪੁਲਿਸ ਨੂੰ ਸੂਚਿਤ ਕੀਤਾ। ਜਦੋਂ ਪੁਲਿਸ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਰਹੀ ਸੀ ਤਾਂ ਗੁੱਸੇ ਵਿੱਚ ਆਏ ਪਿੰਡ ਵਾਸੀਆਂ ਨੇ ਪੁਲਿਸ ਗੱਡੀ ਦਾ ਪਿੱਛਾ ਕੀਤਾ। ਪਿੰਡ ਵਾਸੀਆਂ ਨੇ ਮੰਗ ਕੀਤੀ ਕਿ ਪੁਲਿਸ ਮੁਲਾਜ਼ਮ ਦੀ ਡਾਕਟਰੀ ਜਾਂਚ ਉਨ੍ਹਾਂ ਦੀ ਮੌਜੂਦਗੀ ਵਿੱਚ ਕਰਵਾਈ ਜਾਵੇ।

ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਨਰੇਸ਼ ਪਹਾੜੀ ਹਰਿਆਣਾ ਦੇ ਨੂਹ ਜ਼ਿਲ੍ਹੇ ਵਿੱਚ ਡੀਐਸਪੀ ਦਫ਼ਤਰ ਵਿੱਚ ਰੀਡਰ ਵਜੋਂ ਕੰਮ ਕਰਦਾ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਤਣਾਅ ਦਾ ਮਾਹੌਲ ਹੈ, ਜਿਸ ਨੂੰ ਦੇਖਦੇ ਹੋਏ ਨੇੜਲੇ ਥਾਣਿਆਂ ਤੋਂ ਵਾਧੂ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਦੋਵੇਂ ਮ੍ਰਿਤਕ ਬੱਚਿਆਂ ਦੀਆਂ ਲਾਸ਼ਾਂ ਨੂੰ ਨਲਹਾਰ ਮੈਡੀਕਲ ਕਾਲਜ ਦੇ ਮੁਰਦਾਘਰ ਵਿੱਚ ਰੱਖਿਆ ਗਿਆ ਹੈ। ਇਸ ਘਟਨਾ ਨੂੰ ਲੈ ਕੇ ਸਥਾਨਕ ਲੋਕ ਬਹੁਤ ਗੁੱਸੇ ਵਿੱਚ ਹਨ ਅਤੇ ਉਹ ਇਨਸਾਫ਼ ਦੀ ਮੰਗ ਕਰ ਰਹੇ ਹਨ। ਮ੍ਰਿਤਕ ਬੱਚਿਆਂ ਦੀ ਪਛਾਣ 9 ਸਾਲਾ ਅਯਾਨ ਅਤੇ 7 ਸਾਲਾ ਅਹਿਸਾਨ ਵਜੋਂ ਹੋਈ ਹੈ। ਜ਼ਖਮੀ 5 ਸਾਲਾ ਅਰਸਨ ਦੀ ਹਾਲਤ ਨਾਜ਼ੁਕ ਹੈ।