ਭਾਰਤੀ ਹਵਾਈ ਸੈਨਾ ਦਾ ਜੈਗੁਆਰ ਲੜਾਕੂ ਜਹਾਜ਼ ਹਰਿਆਣਾ ਦੇ ਪੰਚਕੂਲਾ ਵਿੱਚ ਹਾਦਸਾਗ੍ਰਸਤ ਹੋ ਗਿਆ। ਜਹਾਜ਼ ਨੇ ਅੰਬਾਲਾ ਏਅਰਬੇਸ ਤੋਂ ਸਿਖਲਾਈ ਲਈ ਉਡਾਣ ਭਰੀ ਸੀ। ਹਾਲਾਂਕਿ ਪਾਇਲਟ ਸੁਰੱਖਿਅਤ ਜਹਾਜ਼ ਤੋਂ ਬਾਹਰ ਆ ਗਿਆ। ਹਾਦਸੇ ਦੀ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ।
ਮਿਲੀ ਜਾਣਕਾਰੀ ਮੁਤਾਬਕ ਇਹ ਲੜਾਕੂ ਜਹਾਜ਼ ਪੰਚਕੂਲਾ ਦੇ ਪਹਾੜੀ ਇਲਾਕੇ ਮੋਰਨੀ ਦੇ ਪਿੰਡ ਬਾਲਦਵਾਲਾ ਨੇੜੇ ਹਾਦਸਾਗ੍ਰਸਤ ਹੋ ਗਿਆ। ਹਾਦਸੇ ਦੇ ਸਮੇਂ ਲੜਾਕੂ ਜਹਾਜ਼ ਦਾ ਪਾਇਲਟ ਪੈਰਾਸ਼ੂਟ ਰਾਹੀਂ ਸੁਰੱਖਿਅਤ ਉਤਰਨ ‘ਚ ਕਾਮਯਾਬ ਰਿਹਾ। ਹਾਦਸੇ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ। ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।














