ਪੰਜਾਬ ਦੇ ਮੋਹਾਲੀ ਜ਼ਿਲ੍ਹੇ ਦੇ ਨਾਲ ਲੱਗਦੇ ਰਾਜਪੁਰਾ-ਬਨੂੜ ਦੇ ਪਿੰਡ ਬੂਟਾ ਸਿੰਘ ਵਾਲਾ ਨੇ ਨਵਾਂ ਫਰਮਾਨ ਜਾਰੀ ਕੀਤਾ ਹੈ। ਪਿੰਡ ਦੀ ਪੰਚਾਇਤ ਨੇ ਇਕੱਠ ਕੀਤਾ ਹੈ ਅਤੇ ਇੱਕ ਮਤਾ ਪਾਸ ਕੀਤਾ ਹੈ ਜਿਸ ਵਿੱਚ ਸਪੱਸ਼ਟ ਤੌਰ ‘ਤੇ ਲਿਖਿਆ ਹੈ ਕਿ ਗੈਰ-ਕਾਨੂੰਨੀ ਤੌਰ ਉਤੇ ਰਹਿ ਰਹੇ ਪ੍ਰਵਾਸੀ ਮਜ਼ਦੂਰ ਪਿੰਡ ਵਿੱਚ ਨਹੀਂ ਰਹਿਣਗੇ।
ਗ਼ੈਰ-ਕਾਨੂੰਨੀ ਤੌਰ ‘ਤੇ ਰਹਿ ਰਹੇ ਪ੍ਰਵਾਸੀ ਮਜ਼ਦੂਰਾਂ ਨੂੰ 30 ਅਪ੍ਰੈਲ ਤੱਕ ਪਿੰਡ ਛੱਡਣਾ ਹੋਵੇਗਾ। ਜੇਕਰ ਇਹ ਰਾਤ 10:00 ਵਜੇ ਤੱਕ ਘੁੰਮਦੇ ਵੇਖੇ ਗਏ ਤਾਂ ਕਾਰਵਾਈ ਕੀਤੀ ਜਾਵੇਗੀ। ਪੰਚਾਇਤ ਨੇ ਆਖਿਆ ਹੈ ਕਿ ਇਹ ਫੈਸਲਾ ਮਾਵਾਂ-ਭੈਣਾਂ ਦੀ ਸੁਰੱਖਿਆ ਅਤੇ ਪਿੰਡ ਵਿੱਚ ਕਾਨੂੰਨ ਵਿਵਸਥਾ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਜਾ ਰਿਹਾ ਹੈ।














