ਪੰਜਾਬ ਦੇ ਇਹਨਾਂ ਸ਼ਹਿਰਾਂ ਲਈ ਗਵਰਨਰ ਦਾ ਵੱਡਾ ਐਲਾਨ…

22
Sell-Aid Desk 24/7-  ਪੰਜਾਬ ਨੂੰ ਧਾਰਮਿਕ ਪਛਾਣ ਦੇਣ ਵਾਲਾ ਇੱਕ ਅਹਿਮ ਫੈਸਲਾ ਲੈਂਦਿਆਂ ਗਵਰਨਰ ਵੱਲੋਂ ਸੂਬੇ ਦੇ ਤਿੰਨ ਮਹੱਤਵਪੂਰਨ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਘੋਸ਼ਿਤ ਕੀਤਾ ਗਿਆ ਹੈ। ਇਸ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਦੀ ਵਾਲਡ ਸਿਟੀ ਅੰਮ੍ਰਿਤਸਰ, ਜ਼ਿਲ੍ਹਾ ਰੂਪਨਗਰ ਦਾ ਸ਼ਹਿਰ ਸ਼੍ਰੀ ਅਨੰਦਪੁਰ ਸਾਹਿਬ ਅਤੇ ਜ਼ਿਲ੍ਹਾ ਬਠਿੰਡਾ ਦਾ ਤਲਵੰਡੀ ਸਾਬੋ (ਸ਼੍ਰੀ ਦਮਦਮਾ ਸਾਹਿਬ) ਨੂੰ ਪੰਜਾਬ ਦੇ ਪਵਿੱਤਰ ਸ਼ਹਿਰਾਂ ਦਾ ਦਰਜਾ ਦਿੱਤਾ ਗਿਆ ਹੈ।
ਇਹ ਐਲਾਨ ਵਿਧਾਨਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਮਤੇ ਦੇ ਆਧਾਰ ‘ਤੇ ਕੀਤਾ ਗਿਆ। ਸਰਕਾਰ ਨੇ ਪਹਿਲਾਂ ਹੀ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਲਈ ਮਤਾ ਪਾਸ ਕੀਤਾ ਸੀ, ਜਿਸ ਨੂੰ ਹੁਣ ਗਵਰਨਰ ਵੱਲੋਂ ਮਨਜ਼ੂਰੀ ਮਿਲ ਗਈ ਹੈ।
ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਇਸ ਫੈਸਲੇ ਨਾਲ ਇਨ੍ਹਾਂ ਧਾਰਮਿਕ ਸ਼ਹਿਰਾਂ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਣ, ਨਸ਼ਿਆਂ ਅਤੇ ਅਸ਼ਲੀਲਤਾ ‘ਤੇ ਰੋਕ ਲਗਾਉਣ ਅਤੇ ਧਾਰਮਿਕ ਸਥਾਨਾਂ ਦੇ ਆਸ-ਪਾਸ ਮਾਹੌਲ ਨੂੰ ਸੁਚੱਜਾ ਬਣਾਉਣ ਵਿੱਚ ਮਦਦ ਮਿਲੇਗੀ। ਨਾਲ ਹੀ, ਇਨ੍ਹਾਂ ਸ਼ਹਿਰਾਂ ਦੇ ਵਿਕਾਸ ਨੂੰ ਧਾਰਮਿਕ ਮਹੱਤਤਾ ਦੇ ਅਨੁਸਾਰ ਯੋਜਨਾਬੱਧ ਤਰੀਕੇ ਨਾਲ ਅੱਗੇ ਵਧਾਇਆ ਜਾਵੇਗਾ।