ਪੰਜਾਬ ਦੇ CM ਅਤੇ MLA ਇੱਕ ਮਹੀਨੇ ਦੀ ਤਨਖ਼ਾਹ ਹੜ੍ਹ ਨਾਲ ਪ੍ਰਭਾਵਿਤ ਲੋਕਾਂ ਦੀ ਮਦਦ ਅਤੇ ਰਾਹਤ ਕਾਰਜਾਂ ਲਈ ਦੇਣਗੇ

101

Sell-Aid Desk24/7-ਪੰਜਾਬ ਦੇ ਵਿੱਚ ਹੜ੍ਹਾਂ ਦੀ ਮਾਰ ਨੂੰ ਦੇਖਦਿਆਂ ਸੂਬੇ ਦੇ ਮੁੱਖ ਮੰਤਰੀ ਭਗਵਾਨ ਮਾਨ ਅਤੇ ਸੂਬੇ ਦੇ ਸਾਰੇ ਵਿਧਾਇਕਾਂ ਵੱਲੋਂ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਹੜ੍ਹ ਨਾਲ ਪ੍ਰਭਾਵਿਤ ਲੋਕਾਂ ਦੀ ਮਦਦ ਅਤੇ ਰਾਹਤ ਕਾਰਜਾਂ ਲਈ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵਾਨ ਮਾਨ ਨੇ ਇਸ ਸਬੰਧੀ ਸੋਸ਼ਲ ਮੀਡੀਆ X ‘ਤੇ ਪੋਸਟ ਸਾਂਝੀ ਕਰ ਕੇ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਸਾਡੀ ਸਰਕਾਰ ਅਤੇ ਪ੍ਰਸ਼ਾਸਨ ਪੂਰੀ ਤਨਦੇਹੀ ਨਾਲ ਲੋਕਾਂ ਦੇ ਨਾਲ ਖੜ੍ਹੇ ਹਨ। ਪਰਮਾਤਮਾ ਅੱਗੇ ਅਰਦਾਸ, ਜਲਦ ਸਾਰੇ ਹਾਲਾਤ ਠੀਕ ਹੋਣਗੇ।