ਸੂਤਰਾਂ ਮੁਤਾਬਕ, ਇਸ ਮਾਮਲੇ ਵਿੱਚ 10 ਮੌਜੂਦਾ ਪੁਲਿਸ ਕਰਮਚਾਰੀਆਂ ‘ਤੇ ਵੀ ਪਰਚਾ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਇਸ ਸੰਬੰਧੀ ਡੀਜੀਪੀ ਪੰਜਾਬ ਨੂੰ ਲਿਖਤੀ ਸ਼ਿਕਾਇਤ ਦਿੱਤੀ ਸੀ, ਜਿਸ ਤੋਂ ਬਾਅਦ ਜਾਂਚ ਸ਼ੁਰੂ ਕੀਤੀ ਗਈ।
Former AIG arrested: ਪੰਜਾਬ ਪੁਲਿਸ ਦੇ ਸਾਬਕਾ AIG ਰਛਪਾਲ ਸਿੰਘ ਨੂੰ ਝੂਠੇ ਮਾਮਲੇ ਵਿੱਚ ਜਲੰਧਰ ਏਐਨਟੀਐਫ (Anti Narcotics Task Force) ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਇਹ ਮਾਮਲਾ 2017 ਵਿੱਚ ਦਰਜ ਹੋਇਆ ਸੀ, ਜਿਸ ਵਿੱਚ ਇੱਕ ਵਿਅਕਤੀ ‘ਤੇ 1 ਕਿਲੋ ਹੈਰੋਇਨ ਦਾ ਫ਼ਰਜ਼ੀ ਕੇਸ ਬਣਾਇਆ ਗਿਆ ਸੀ।
ਸੂਤਰਾਂ ਮੁਤਾਬਕ, ਇਸ ਮਾਮਲੇ ਵਿੱਚ 10 ਮੌਜੂਦਾ ਪੁਲਿਸ ਕਰਮਚਾਰੀਆਂ ‘ਤੇ ਵੀ ਪਰਚਾ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਇਸ ਸੰਬੰਧੀ ਡੀਜੀਪੀ ਪੰਜਾਬ ਨੂੰ ਲਿਖਤੀ ਸ਼ਿਕਾਇਤ ਦਿੱਤੀ ਸੀ, ਜਿਸ ਤੋਂ ਬਾਅਦ ਜਾਂਚ ਸ਼ੁਰੂ ਕੀਤੀ ਗਈ।
ਸਾਲ 2019 ਵਿੱਚ ਇਸ ਝੂਠੇ ਕੇਸ ਸਬੰਧੀ ਅਧਿਕਾਰਕ ਤੌਰ ‘ਤੇ FIR ਦਰਜ ਹੋਈ ਸੀ। ਫਿਲਹਾਲ ਕਿਸੇ ਵੀ ਸੀਨੀਅਰ ਪੁਲਿਸ ਅਧਿਕਾਰੀ ਵੱਲੋਂ ਗ੍ਰਿਫਤਾਰੀ ਬਾਰੇ ਅਧਿਕਾਰਕ ਪੁਸ਼ਟੀ ਨਹੀਂ ਕੀਤੀ ਗਈ।
ਇਹ ਮਾਮਲਾ ਪੁਲਿਸ ਵਿਭਾਗ ਅੰਦਰ ਚਰਚਾ ਦਾ ਵਿਸ਼ਾ ਬਣ ਗਿਆ ਹੈ ਕਿਉਂਕਿ ਪਹਿਲੀ ਵਾਰ ਕਿਸੇ ਸਾਬਕਾ ਉੱਚ ਅਧਿਕਾਰੀ ‘ਤੇ ਝੂਠਾ ਨਸ਼ੇ ਦਾ ਕੇਸ ਬਣਾਉਣ ਦੇ ਦੋਸ਼ ਲਗੇ ਹਨ।