ਪੰਜਾਬ ਸਰਕਾਰ ਨੇ ਮੋਗਾ ਦੇ ਏਡੀਸੀ ਅਤੇ ਨਗਰ ਨਿਗਮ ਕਮਿਸ਼ਨਰ ਚਾਰੂਮਿਤਾ ਨੂੰ ਮੁਅੱਤਲ ਕਰ ਦਿੱਤਾ ਹੈ। ਮੁੱਖ ਸਕੱਤਰ ਕੇਏਪੀ ਸਿਨਹਾ ਨੇ ਵੀਰਵਾਰ ਨੂੰ ਇਸ ਸਬੰਧੀ ਹੁਕਮ ਜਾਰੀ ਕੀਤੇ। ਮੁੱਖ ਸਕੱਤਰ ਨੇ ਪੰਜਾਬ ਸਿਵਲ ਸੇਵਾਵਾਂ (ਸਜ਼ਾ ਅਤੇ ਅਪੀਲ) ਨਿਯਮ, 1970 ਦਾ ਹਵਾਲਾ ਦਿੱਤਾ। ਮੁੱਖ ਸਕੱਤਰ ਨੇ ਕਿਹਾ ਕਿ ਮੁਅੱਤਲੀ ਦੌਰਾਨ ਚਾਰੂਮਿਤਾ ਦਾ ਮੁੱਖ ਦਫਤਰ ਚੰਡੀਗੜ੍ਹ ਹੋਵੇਗਾ ਅਤੇ ਉਹ ਸਬੰਧਤ ਅਥਾਰਟੀ ਦੀ ਇਜਾਜ਼ਤ ਤੋਂ ਬਿਨਾਂ ਇੱਥੋਂ ਬਾਹਰ ਨਹੀਂ ਜਾ ਸਕੇਗੀ। ਇਸ਼ਤਿਹਾਰਬਾਜ਼ੀ ਸਰਕਾਰੀ ਸੂਤਰਾਂ ਅਨੁਸਾਰ, ਧਰਮਕੋਟ ਤੋਂ ਬਹਾਦਰਵਾਲਾ ਤੱਕ ਜਾਣ ਵਾਲੇ ਰਾਸ਼ਟਰੀ ਰਾਜਮਾਰਗ 71 ਲਈ ਜ਼ਮੀਨ ਪ੍ਰਾਪਤ ਕੀਤੀ ਗਈ ਸੀ। ਇਸ ਪ੍ਰਕਿਰਿਆ ਦੌਰਾਨ ਵਿੱਤੀ ਲੈਣ-ਦੇਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਿਆ। ਇਸ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਪੀਸੀਐਸ ਅਧਿਕਾਰੀ ਚਾਰੂਮਿਤਾ ਨੂੰ ਚਾਰਜਸ਼ੀਟ ਕੀਤਾ ਗਿਆ ਸੀ ਅਤੇ ਕੱਲ੍ਹ ਇੱਕ ਪੱਤਰ ਜਾਰੀ ਕਰਕੇ ਉਸ ਨੂੰ ਮੁਅੱਤਲ ਕਰ ਦਿੱਤਾ ਗਿਆ।
ਪੰਜਾਬ ਸਰਕਾਰ ਨੇ ਮੋਗਾ ਦੇ ਏਡੀਸੀ ਅਤੇ ਨਗਰ ਨਿਗਮ ਕਮਿਸ਼ਨਰ ਚਾਰੂਮਿਤਾ ਨੂੰ ਮੁਅੱਤਲ ਕਰ ਦਿੱਤਾ ਹੈ। ਮੁੱਖ ਸਕੱਤਰ ਕੇਏਪੀ ਸਿਨਹਾ ਨੇ ਵੀਰਵਾਰ ਨੂੰ ਇਸ ਸਬੰਧੀ ਹੁਕਮ ਜਾਰੀ ਕੀਤੇ। ਮੁੱਖ ਸਕੱਤਰ ਨੇ ਪੰਜਾਬ ਸਿਵਲ ਸੇਵਾਵਾਂ (ਸਜ਼ਾ ਅਤੇ ਅਪੀਲ) ਨਿਯਮ, 1970 ਦਾ ਹਵਾਲਾ ਦਿੱਤਾ।
ਮੁੱਖ ਸਕੱਤਰ ਨੇ ਕਿਹਾ ਕਿ ਮੁਅੱਤਲੀ ਦੌਰਾਨ ਚਾਰੂਮਿਤਾ ਦਾ ਮੁੱਖ ਦਫਤਰ ਚੰਡੀਗੜ੍ਹ ਹੋਵੇਗਾ ਅਤੇ ਉਹ ਸਬੰਧਤ ਅਥਾਰਟੀ ਦੀ ਇਜਾਜ਼ਤ ਤੋਂ ਬਿਨਾਂ ਇੱਥੋਂ ਬਾਹਰ ਨਹੀਂ ਜਾ ਸਕੇਗੀ।
ਸਰਕਾਰੀ ਸੂਤਰਾਂ ਅਨੁਸਾਰ, ਧਰਮਕੋਟ ਤੋਂ ਬਹਾਦਰਵਾਲਾ ਤੱਕ ਜਾਣ ਵਾਲੇ ਰਾਸ਼ਟਰੀ ਰਾਜਮਾਰਗ 71 ਲਈ ਜ਼ਮੀਨ ਪ੍ਰਾਪਤ ਕੀਤੀ ਗਈ ਸੀ। ਇਸ ਪ੍ਰਕਿਰਿਆ ਦੌਰਾਨ ਵਿੱਤੀ ਲੈਣ-ਦੇਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਿਆ। ਇਸ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਪੀਸੀਐਸ ਅਧਿਕਾਰੀ ਚਾਰੂਮਿਤਾ ਨੂੰ ਚਾਰਜਸ਼ੀਟ ਕੀਤਾ ਗਿਆ ਸੀ ਅਤੇ ਕੱਲ੍ਹ ਇੱਕ ਪੱਤਰ ਜਾਰੀ ਕਰਕੇ ਉਸ ਨੂੰ ਮੁਅੱਤਲ ਕਰ ਦਿੱਤਾ ਗਿਆ।
ਪੂਰਾ ਮਾਮਲਾ ਇਕ ਕਿਸਾਨ ਨੂੰ ਉਸ ਦੀ ਜ਼ਮੀਨ ਦਾ ਮੁਆਵਜ਼ਾ ਨਾ ਮਿਲਣ ਨਾਲ ਸਬੰਧਤ ਹੈ, ਜਿਸ ਕਾਰਨ ਉਸ ਨੂੰ ਅਦਾਲਤ ਜਾਣਾ ਪਿਆ। ਇਸ ਪਿੱਛੋਂ ਇਕ ਕਾਰਵਾਈ ਕੀਤੀ ਗਈ ਹੈ।














