ਘੁਟਾਲੇਬਾਜ਼ਾਂ ਨੂੰ ਬਚਾਉਣ ਵਾਲਿਆਂ ਖ਼ਿਲਾਫ਼ ਪੰਜਾਬ ਸਰਕਾਰ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਪੰਜਾਬ ਦੇ ਵਿਜੀਲੈਂਸ ਚੀਫ਼ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।“ਡਰਾਈਵਿੰਗ ਲਾਇਸੈਂਸ ਘੁਟਾਲੇ ਵਿੱਚ ਵਿਜੀਲੈਂਸ ਚੀਫ਼ SPS ਪਰਮਾਰ ਨੂੰ ਸਸਪੈਂਡ ਕੀਤਾ ਗਿਆ ਹੈ।
ਵਿਜੀਲੈਂਸ ਚੀਫ਼ ਦੇ ਨਾਲ AIG ਹਰਪ੍ਰੀਤ ਸਿੰਘ ਅਤੇ SSP ਵਿਜੀਲੈਂਸ ਸਵਰਨਦੀਪ ਸਿੰਘ ਨੂੰ ਵੀ ਸਸਪੈਂਡ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸਖ਼ਤ ਸੰਦੇਸ਼ ਦਿੰਦਿਆਂ ਕਿਹਾ ਹੈ ਕਿ ਜੋ ਵੀ ਭ੍ਰਿਸ਼ਟਾਂ ਨੂੰ ਬਚਾਉਂਦਾ ਹੈ, ਉਸਨੂੰ ਬਖਸ਼ਿਆ ਨਹੀਂ ਜਾਵੇਗਾ।













