LPG Cylinder Price Cut: ਐਲਪੀਜੀ ਦੀਆਂ ਕੀਮਤਾਂ ਵਿਚ ਕਟੌਤੀ ਕੀਤੀ ਗਈ ਹੈ। ਤੇਲ ਮਾਰਕੀਟਿੰਗ ਕੰਪਨੀਆਂ ਨੇ 1 ਫਰਵਰੀ 2025 ਤੋਂ 19 ਕਿਲੋਗ੍ਰਾਮ ਦੇ ਸਿਲੰਡਰ ਵਿੱਚ 4 ਤੋਂ 7 ਰੁਪਏ ਤੱਕ ਦੀ ਕਟੌਤੀ ਕੀਤੀ ਹੈ। ਖਾਸ ਗੱਲ ਇਹ ਹੈ ਕਿ ਇਹ ਲਗਾਤਾਰ ਦੂਜਾ ਮਹੀਨਾ ਹੈ ਜਦੋਂ ਐਲਪੀਜੀ ਦੀਆਂ ਕੀਮਤਾਂ ਵਿੱਚ ਕਮੀ ਆਈ ਹੈ। ਓਐਮਸੀ ਹਰ ਮਹੀਨੇ ਦੀ ਸ਼ੁਰੂਆਤ ਵਿੱਚ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਸੋਧ ਕਰਦੇ ਹਨ।
1 ਫਰਵਰੀ ਨੂੰ ਐਲਪੀਜੀ ਗੈਸ ਸਿਲੰਡਰ ਦੇ ਰੇਟ ਵਿੱਚ 7 ਰੁਪਏ ਦੀ ਕਟੌਤੀ ਕੀਤੀ ਗਈ ਹੈ। ਹਾਲਾਂਕਿ, ਇਹ ਸਿਰਫ 19 ਕਿਲੋ ਦੇ ਵਪਾਰਕ ਐਲਪੀਜੀ ਸਿਲੰਡਰ ਦੇ ਖਪਤਕਾਰਾਂ ਲਈ ਹੈ। 1 ਅਗਸਤ 2024 ਤੋਂ ਘਰੇਲੂ ਗੈਸ ਸਿਲੰਡਰ ਯਾਨੀ 14 ਕਿਲੋ ਦੇ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।
ਇੰਡੀਅਨ ਆਇਲ ਵੱਲੋਂ ਜਾਰੀ ਤਾਜ਼ਾ ਦਰਾਂ ਮੁਤਾਬਕ ਦਿੱਲੀ ਵਿੱਚ ਅੱਜ 1 ਫਰਵਰੀ ਤੋਂ 19 ਕਿਲੋ ਦੇ ਐਲਪੀਜੀ ਸਿਲੰਡਰ ਦੀ ਕੀਮਤ 1797 ਰੁਪਏ ਹੋ ਗਈ ਹੈ। ਇਸ ਤੋਂ ਪਹਿਲਾਂ ਜਨਵਰੀ ਵਿੱਚ ਕੀਮਤ 1804 ਰੁਪਏ ਸੀ।
ਇਸ ਵਾਰ ਵੀ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ਵਿੱਚ ਕੋਈ ਕਟੌਤੀ ਨਹੀਂ ਕੀਤੀ ਗਈ ਹੈ। ਪਿਛਲੀ ਵਾਰ ਅਗਸਤ 2024 ਵਿੱਚ ਐਲਪੀਜੀ ਸਿਲੰਡਰ ਵਿੱਚ ਕਟੌਤੀ ਕੀਤੀ ਗਈ ਸੀ। ਦਿੱਲੀ ‘ਚ 14 ਕਿਲੋ ਦਾ LPG ਸਿਲੰਡਰ 803 ਰੁਪਏ ‘ਚ ਮਿਲਦਾ ਹੈ। ਲਖਨਊ ਵਿੱਚ ਕੀਮਤ 840.50 ਰੁਪਏ ਹੈ, ਜਦੋਂ ਕਿ ਕੋਲਕਾਤਾ, ਮੁੰਬਈ ਅਤੇ ਚੇਨਈ ਵਿੱਚ ਕੀਮਤਾਂ ਕ੍ਰਮਵਾਰ 829, 802.50 ਅਤੇ 818.50 ਰੁਪਏ ਹਨ।
LPG ਦੀਆਂ ਕੀਮਤਾਂ ਵਿੱਚ ਤਾਜ਼ਾ ਕਟੌਤੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੇ ਬਜਟ 2025 ਦੇ ਭਾਸ਼ਣ ਤੋਂ ਪਹਿਲਾਂ ਆਈ ਹੈ। ਅਜਿਹੇ ‘ਚ ਉਮੀਦ ਕੀਤੀ ਜਾ ਰਹੀ ਹੈ ਕਿ ਵਿੱਤ ਮੰਤਰੀ ਪੈਟਰੋਲੀਅਮ ਉਤਪਾਦਾਂ ‘ਤੇ ਐਕਸਾਈਜ਼ ਡਿਊਟੀ ‘ਚ ਸੋਧ ਕਰ ਸਕਦੇ ਹਨ। ਜੇਕਰ ਵਿੱਤ ਮੰਤਰੀ ਐਲਪੀਜੀ ਜਾਂ ਹੋਰ ਪੈਟਰੋਲੀਅਮ ਉਤਪਾਦਾਂ ਨਾਲ ਸਬੰਧਤ ਕਿਸੇ ਸੁਧਾਰ ਦਾ ਐਲਾਨ ਕਰਦੇ ਹਨ ਤਾਂ ਇਹ ਵੱਡੀ ਰਾਹਤ ਹੋਵੇਗੀ।