ਬਾਬਾ ਫਰੀਦ ਯੂਨੀਵਰਸਿਟੀ ਦਾ ਸਲਾਨਾ ਡਿਗਰੀ ਵੰਡ ਸਮਾਰੋਹ ਆਯੋਜਿਤ

46

ਬਾਬਾ ਫਰੀਦ ਯੂਨੀਵਰਸਿਟੀ ਦਾ ਸਲਾਨਾ ਡਿਗਰੀ ਵੰਡ ਸਮਾਰੋਹ, ਯੂਨੀਵਰਿਸਟੀ ਦੇ ਸੈਨਟ ਹਾਲ ‘ਚ ਕਰਵਾਇਆ ਗਿਆ। ਜਿਸ ਦੇ ਮੁੱਖ ਮਹਿਮਾਨ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਰਹੇ। ਜਿੰਨ੍ਹਾਂ ਵੱਲੋਂ ਚਾਂਸਲਰ ਵਜੋਂ ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ ਗਈਆਂ।

ਇਸ ਮੌਕੇ ਜਿੱਥੇ ਉਨ੍ਹਾਂ ਬਾਬਾ ਫਰੀਦ ਯੂਨੀਵਰਸਿਟੀ ਦੀਆਂ ਪ੍ਰਾਪਤੀਆਂ ‘ਤੇ ਵਧਾਈ ਦਿੱਤੀ, ਉਥੇ ਹੀ ਡਿਗਰੀ ਲੈਣ ਵਾਲੇ ਵਿਦਿਆਰਥੀਆਂ ਨੂੰ ਆਪਣੇ ਨਵੇਂ ਸਫ਼ਰ ਲਈ ਸ਼ੁਭਕਾਮਨਾਵਾਂ ਦਿੰਦੇ ਹੋਏ, ਆਪਣੇ ਕਿੱਤੇ ਨੂੰ ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ।

ਇਸ ਮੋਕੇ ਵਾਇਸ ਚਾਂਸਲਰ ਡਾ. ਰਾਜੀਵ ਕੁਮਾਰ ਨੇ ਕਿਹਾ ਕਿ ਬਾਬਾ ਫਰੀਦ ਯੂਨੀਵਰਸਟੀ ਅਧੀਨ ਆਉਂਦੇ ਵੱਖ-ਵੱਖ ਕੋਰਸਾਂ ਅੰਦਰ 50 ਹਜ਼ਾਰ ਤੋਂ ਜ਼ਿਆਦਾ ਵਿਦਿਆਰਥੀ ਹਨ। ਸਲਾਨਾ ਡਿਗਰੀ ਵੰਡ ਸਮਾਰੋਹ ਦੇ ਮੁੱਖ ਮਹਿਮਾਨ ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਵੱਲੋਂ ਕਰੀਬ 25 ਬੱਚਿਆਂ ਨੂੰ ਗੋਲਡ ਮੈਡਲ ਨਾਲ ਸਨਮਾਨਿਤ ਕੀਤਾ ਗਿਆ। ਕਰੀਬ 350 ਵਿਦਿਆਰਥੀਆਂ ਨੇ ਅਲੱਗ-ਅਲੱਗ ਕੋਰਸ, ਜਿਸ ‘ਚ ਐੱਮਬੀਬੀਐੱਸ, ਐਮ ਡੀ ਐਸ, ਪੋਸਟ ਡਿਗਰੀ, ਨਰਸਿੰਗ ਅਤੇ ਯੂਨੀਵਰਸਿਟੀ ਅਧੀਨ ਹੋਰ ਕੋਰਸਾਂ ਦੇ ਵਿਦਿਆਰਥੀਆਂ ਨੂੰ ਡਿਗਰੀਆਂ ਦਿੱਤੀਆਂ ਗਈਆਂ।