ਬੀਕੇਯੂ ਏਕਤਾ ਸਿੱਧੂਪੁਰ ਦੀ ਬਲਾਕ ਪੱਧਰੀ ਮੀਟਿੰਗ ਕਾਲਝਰਾਣੀ ਵਿਖੇ ਹੋਈ

29

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਬਲਾਕ ਸੰਗਤ ਦੀ ਮੀਟਿੰਗ ਪਿੰਡ ਕਾਲਝਰਾਣੀ ਵਿਖੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਸੰਦੋਹਾ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਜਥੇਬੰਦੀ ਦੇ ਸੂਬਾ ਆਗੂ ਕਾਕਾ ਸਿੰਘ ਕੋਟੜਾ ਤੋਂ ਇਲਾਵਾ ਸੰਗਤ ਬਲਾਕ ਦੇ ਪਿੰਡਾਂ ਦੀਆਂ ਇਕਾਈਆਂ ਦੇ ਪ੍ਰਧਾਨ, ਸਕੱਤਰਾਂ ਤੋਂ ਇਲਾਵਾ ਜਥੇਬੰਦੀ ਦੇ ਸਰਗਰਮ ਆਗੂ ਸ਼ਾਮਿਲ ਹੋਏ

ਮੀਟਿੰਗ ਦੌਰਾਨ ਕਿਸਾਨੀ ਸੰਘਰਸ਼ਾਂ ਨੂੰ ਲੈਕੇ ਗੰਭੀਰਤਾ ਨਾਲ ਵਿਚਾਰ ਚਰਚਾ ਕਰਦਿਆਂ ਸੂਬਾ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਨੇ ਕਿਹਾ ਕਿ ਕਿਸਾਨੀ ਮੰਗਾਂ ਨੂੰ ਲਾਗੂ ਕਰਵਾਉਣ ਲਈ ਕੇਂਦਰ ਸਰਕਾਰ ਵਿਰੁੱਧ ਤਕੜੇ ਹੋ ਕੇ ਲੜਾਈ ਲੜ੍ਹਨੀ ਪਵੇਗੀ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਦੀਆਂ ਫਸਲਾਂ ਦਾ ਸਹੀ ਮੁੱਲ ਨਾ ਦੇਕੇ ਕਿਸਾਨ ਵਰਗ ਨੂੰ ਕਮਜ਼ੋਰ ਕਰਨ ਤੇ ਤੁਲੀ ਹੋਈ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਸੰਦੋਹਾ ਨੇ ਮੀਟਿੰਗ ਵਿੱਚ ਹਾਜ਼ਰ ਕਿਸਾਨ ਆਗੂਆਂ ਨੂੰ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਨੌਜਵਾਨ ਸੁਭਕਰਨ ਸਿੰਘ ਬੱਲੋ ਦੀ ਪਿੰਡ ਬੱਲੋ ਵਿਖੇ 21 ਫਰਵਰੀ ਨੂੰ ਮਨਾਈ ਜਾ ਰਹੀ ਬਰਸੀਂ ਵਿਚ ਸ਼ਾਮਿਲ ਹੋਣ ਵਾਸਤੇ ਵੱਡੇ ਜਥਿਆਂ ਦੇ ਰੂਪ ‘ ਵਿੱਚ ਪਹੁੰਚਣ ਦੀ ਅਪੀਲ ਕੀਤੀ।ਇਸ ਮੌਕੇ ਜਸਵੀਰ ਸਿੰਘ ਨੰਦਗੜ੍ਹ, ਹਰਭਜਨ ਸਿੰਘ ਮਹਿਤਾ,ਪਿਆਰਾ ਸਿੰਘ ਸੇਖੂ ਪ੍ਰਧਾਨ ਬਲਾਕ ਸੰਗਤ,ਕੇਵਲ ਸਿੰਘ ਜੰਗੀਰਾਣਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਆਗੂ ਹਾਜ਼ਰ ਸਨ।