ਮਾਨ ਸਰਕਾਰ ਆਪਣੀ ਅਸਫਲਤਾ ਲੁਕਾਉਣ ਲਈ ਅਧਿਕਾਰੀਆਂ ਨੂੰ ਜ਼ਿੰਮੇਵਾਰ ਠਹਿਰਾ ਰਹੀ ਹੈ: ਬਾਜਵਾ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਹੜ੍ਹਾਂ ਦੀ ਜ਼ਿੰਮੇਵਾਰੀ ਲੈਣ ਦੀ ਬਜਾਏ ਅਧਿਕਾਰੀਆਂ ‘ਤੇ ਦੋਸ਼ ਲਗਾ ਕੇ ਡੈਮੇਜ ਕੰਟਰੋਲ ਦੀ ਕਵਾਇਦ ਸ਼ੁਰੂ ਕਰ ਦਿੱਤੀ

49
Sell-aid Desk:ਮਾਨ ਸਰਕਾਰ ਆਪਣੀ ਅਸਫਲਤਾ ਲੁਕਾਉਣ ਲਈ ਅਧਿਕਾਰੀਆਂ ਨੂੰ ਜ਼ਿੰਮੇਵਾਰ ਠਹਿਰਾ ਰਹੀ ਹੈ: ਬਾਜਵਾ
ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਹੜ੍ਹਾਂ ਦੀ ਜ਼ਿੰਮੇਵਾਰੀ ਲੈਣ ਦੀ ਬਜਾਏ ਅਧਿਕਾਰੀਆਂ ‘ਤੇ ਦੋਸ਼ ਲਗਾ ਕੇ ਡੈਮੇਜ ਕੰਟਰੋਲ ਦੀ ਕਵਾਇਦ ਸ਼ੁਰੂ ਕਰ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਅਸੀਂ ਸਾਰਿਆਂ ਨੇ ਦੇਖਿਆ ਹੈ ਕਿ ਕਿਵੇਂ ‘ਆਪ’ ਵਿਧਾਇਕ ਹੁਣ ਦਾਅਵਾ ਕਰ ਰਹੇ ਹਨ ਕਿ ਇਹ ਅਧਿਕਾਰੀਆਂ ਦੀ ਗ਼ਲਤੀ ਸੀ ਅਤੇ ਬਰਿੰਦਰ ਕੁਮਾਰ ਗੋਇਲ ਨੇ ਵੀ ਕਿਹਾ ਕਿ ਉਹ ਗ਼ਲਤ ਅਧਿਕਾਰੀਆਂ ਨੂੰ ਮੁਅੱਤਲ ਕਰ ਦੇਣਗੇ। ਪਰ ਪੰਜਾਬ ਦੇ ਲੋਕ ਇੱਕ ਸਾਧਾਰਨ ਸਵਾਲ ਪੁੱਛ ਰਹੇ ਹਨ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲੀ ਹੜ੍ਹ ਕੰਟਰੋਲ ਮੀਟਿੰਗ 5 ਜੂਨ ਨੂੰ ਹੀ ਕਿਉਂ ਬੁਲਾਈ ਜਦੋਂ ਕਿ ਭਾਰਤੀ ਮੌਸਮ ਵਿਭਾਗ ਨੇ ਮਈ ਦੇ ਸ਼ੁਰੂ ਵਿੱਚ ਹੀ ਭਾਰੀ ਬਾਰਸ਼ ਦੀ ਚੇਤਾਵਨੀ ਜਾਰੀ ਕਰ ਦਿੱਤੀ ਸੀ? ਬਾਜਵਾ ਨੇ ਪੁੱਛਿਆ।