ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਮੰਗਲਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਿਆ ਅਤੇ ਸਮਾਜ ਦੀ ਭਲਾਈ ਲਈ ਅਰਦਾਸ ਕੀਤੀ। ਬਾਅਦ ਵਿੱਚ ਮੇਅਰ ਇੰਦਰਜੀਤ ਕੌਰ ਨੇ ਅੰਮ੍ਰਿਤਸਰ ਦੇ ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ ਨਾਲ ਵੀ ਮੀਟਿੰਗ ਕੀਤੀ। ਮੀਟਿੰਗ ਦੌਰਾਨ ਟਿਕਾਊ ਵਿਕਾਸ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ ਤਾਂ ਜੋ ਵਿਕਾਸ ਦੇ ਏਜੰਡੇ ਨੂੰ ਅੱਗੇ ਵਧਾਇਆ ਜਾ ਸਕੇ।
ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਾ ਟੀਚਾ ਮਿਆਰੀ ਬੁਨਿਆਦੀ ਢਾਂਚੇ ਦਾ ਵਿਕਾਸ ਕਰਨਾ ਅਤੇ ਪਿਛਲੀਆਂ ਸਰਕਾਰਾਂ ਵੱਲੋਂ ਅਣਗੌਲਿਆਂ ਕੀਤੇ ਗਏ ਵਿਕਾਸ ਕਾਰਜ ਕਰਵਾ ਕੇ ਸ਼ਹਿਰ ਵਾਸੀਆਂ ਨੂੰ ਰਾਹਤ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਉਹ ਸਾਰੇ ਮਿਲ ਕੇ ਸਮਾਜ ਦੀ ਬਿਹਤਰੀ ਲਈ ਕੰਮ ਕਰ ਰਹੇ ਹਨ। ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਅੱਗੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਲੁਧਿਆਣਾ ਨੂੰ ਨੰਬਰ 1 ਸ਼ਹਿਰ ਬਣਾਉਣ ਦੇ ਟੀਚੇ ਦੀ ਪ੍ਰਾਪਤੀ ਲਈ ਪ੍ਰਸ਼ਾਸਨ ਦਾ ਸਾਥ ਦੇਣ।













