Sell-Aid Desk24/7-ਟੋਕੀਓ – ਜਾਪਾਨ ਦੌਰੇ ’ਤੇ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਕੁਝ ਫ਼ੋਟੋਆਂ ਸਾਂਝੀਆਂ ਕੀਤੀਆਂ ਹਨ। ਉਨ੍ਹਾਂ ਟਵੀਟ ਵਿਚ ਕਿਹਾ ਕਿ ਮੈਂ ਟੋਕੀਓ ਵਿਚ ਭਾਰਤੀ ਭਾਈਚਾਰੇ ਦੇ ਨਿੱਘ ਤੋਂ ਬਹੁਤ ਪ੍ਰਭਾਵਿਤ ਹੋਇਆਂ ਹਾਂ। ਆਪਣੀਆਂ ਸੱਭਿਆਚਾਰਕ ਜੜ੍ਹਾਂ ਨੂੰ ਸੁਰੱਖਿਅਤ ਰੱਖਦੇ ਹੋਏ ਜਾਪਾਨੀ ਸਮਾਜ ਵਿਚ ਮਹੱਤਵਪੂਰਨ ਯੋਗਦਾਨ ਪਾਉਣ ਦਾ ਰੁਖ਼ ਸਚਮੁੱਚ ਪ੍ਰਸ਼ੰਸਾ ਦੇ ਯੋਗ ਹੈ। ਉਨ੍ਹਾਂ ਅੱਗੇ ਕਿਹਾ ਕਿ ਅਗਲੇ ਕੁਝ ਘੰਟਿਆਂ ਵਿਚ, ਮੈਂ ਭਾਰਤ ਅਤੇ ਜਾਪਾਨ ਵਿਚਕਾਰ ਵਪਾਰ ਅਤੇ ਨਿਵੇਸ਼ ਸੰਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਵਪਾਰਕ ਆਗੂਆਂ ਨਾਲ ਵਿਚਾਰਾਂ ਦੇ ਆਦਾਨ-ਪ੍ਰਦਾਨ ਵਿਚ ਸ਼ਾਮਲ ਹੋਣ ਦੀ ਯੋਜਨਾ ਬਣਾ ਰਿਹਾ ਹਾਂ।













