ਮੁੱਖ ਮੰਤਰੀ ਭਗਵੰਤ ਮਾਨ ਦੀਆਂ ਸਖ਼ਤ ਹਦਾਇਤਾਂ ‘ਤੇ ਨਸ਼ਾ ਤਸਕਰਾਂ ਖ਼ਿਲਾਫ਼ ਸੂਬੇ ਵਿੱਚ ਵਿੱਢੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਚ ਸ਼ਿਵ ਕੁਮਾਰ ਵਰਮਾ ਆਈਪੀਐਸ ਏਡੀਜੀਪੀ ਇੰਟਰਨਲ ਸਕਿਉਰਟੀ ਪੰਜਾਬ ਅਤੇ ਐਸ ਐਸ ਪੀ ਅਜੇ ਗਾਂਧੀ ਦੀ ਅਗਵਾਈ ਹੇਠ ਸਹਿਰ ਦੀਆਂ ਵੱਖ ਵੱਖ ਬਸਤੀਆਂ ਵਿੱਚ ਨਸ਼ੇ ਅਤੇ ਮਾੜੇ ਅਨਸਰਾਂ ਨੂੰ ਨੱਥ ਪਾਉਣ ਲਈ ਸਰਚ ਅਭਿਆਨ ਚਲਾਇਆ ਗਿਆ। 250 ਦੇ ਕਰੀਬ ਪੁਲਿਸ ਮੁਲਾਜ਼ਮ ਅਤੇ ਹੋਰ ਵੱਡੇ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਕਾਸੋ ਆਪਰੇਸ਼ਨ ਚਲਾਇਆ ਗਿਆ। ਇਸ ਦੌਰਾਨ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸ਼ਿਵ ਕੁਮਾਰ ਵਰਮਾ ਆਈਪੀਐਸ ਏਡੀਜੀਪੀ ਇੰਟਰਨਲ ਸਕਿਉਰਟੀ ਪੰਜਾਬ ਨੇ ਦੱਸਿਆ ਕਿ ਮਾਨਯੋਗ ਡੀਜੀਪੀ ਪੰਜਾਬ ਜੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜੋ ਨਸ਼ੇ ਖਿਲਾਫ਼ ਮੁਹਿੰਮ ਚਲਾਈ ਗਈ ਹੈ। ਮੋਗਾ ਜ਼ਿਲ੍ਹੇ ਦੇ ਮੋਗਾ ਸਬ- ਡਿਵੀਜ਼ਨ ਦੇ ਵਿੱਚ ਜਿਹੜੇ ਨਸ਼ੇ ਦੇ ਹੋਟ ਸਪੋਟ ਇਲਾਕੇ ਹਨ। ਉਨ੍ਹਾਂ ਕਾਸੋ ਆਪਰੇਸ਼ਨ ਕੀਤਾ ਗਿਆ ਉਹਨਾਂ ਕਿਹਾ ਕਿ ਇਸ ਕਾਸੋ ਆਪਰੇਸ਼ਨ ਵਿੱਚ ਤਕਰੀਬਨ 250 ਦੇ ਕਰੀਬ ਫੋਰਸ ਲਗਾਈ ਗਈ ਹੈ। ਜਿਸ ਵਿੱਚ ਐਸ ਪੀ,ਡੀਐਸ ਪੀ ਰੈਂਕ ਦੇ ਅਧਿਕਾਰੀ ਅਤੇ ਐਸਐਚਓ ਅਧਿਕਾਰੀ ਮੌਜੂਦ ਰਹੇ। ਨਾਲ ਹੀ ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਸਰਚ ਆਪਰੇਸ਼ਨ ਲਗਾਤਾਰ ਇਹ ਚਲਦੇ ਰਹਿਣਗੇ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਿੱਥੇ ਕਿਤੇ ਵੀ ਨਸ਼ਾ ਵਿਕਦਾ ਹੈ ਤਾਂ ਪੁਲਿਸ ਨੂੰ ਇਸ ਸਬੰਧੀ ਜਾਣਕਾਰੀ ਦਿਓ ਤਾਂ ਜੋ ਨਸ਼ਾ ਤਸਕਰਾਂ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾ ਸਕੇ ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕਾਲੇ ਕਾਰੋਬਾਰ ‘ਚ ਸ਼ਾਮਲ ਹੋਰ ਨਸ਼ਾ ਤਸਕਰਾਂ ਨੂੰ ਵੀ ਸਖ਼ਤ ਚਿਤਾਵਨੀ ਦਿੱਤੀ ਹੈ ਕਿ ਉਹ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਪੂਰਤੀ ਕਰ ਕੇ ਬਰਬਾਦ ਕਰਨਾ ਬੰਦ ਕਰਨ, ਨਹੀਂ ਤਾਂ ਪੁਲਿਸ ਵੱਲੋਂ ਉਨ੍ਹਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਨਸ਼ਿਆਂ ਖ਼ਿਲਾਫ਼ ਜੰਗ ਤਹਿਤ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ।














