ਮੰਤਰੀ ਹਰਦੀਪ ਸਿੰਘ ਮੁੰਡੀਆਂ ਖੰਨਾ ਪੁੱਜੇ, ਜਾਣੋ ਕੀ ਬੋਲੇ…

34

ਪੰਜਾਬ ਦੇ ਮਾਲ ਮਹਿਕਮਾ ਮੰਤਰੀ ਹਰਦੀਪ ਸਿੰਘ ਮੁੰਡੀਆਂ ਖੰਨਾ ਪੁੱਜੇ। ਇੱਥੇ ਉਹਨਾਂ ਏ ਐਸ ਕਾਲਜ ਦੀ 72ਵੀਂ ਸਾਲਾਨਾ ਐਥਲੈਟਿਕਸ ਮੀਟ ਦੇ ਜੇਤੂਆਂ ਨੂੰ ਇਨਾਮ ਵੰਡੇ। ਉਹਨਾਂ ਕਿਹਾ ਕਿ ਮਾਨ ਸਰਕਾਰ ਪਹਿਲੇ ਦਿਨ ਤੋਂ ਨਸ਼ਿਆਂ ਤੇ ਭ੍ਰਿਸ਼ਟਾਚਾਰ ਖਿਲਾਫ ਜੰਗ ਲੜ ਰਹੀ ਹੈ।

ਹੁਣ ਹੋਰ ਵੀ ਸਖਤ ਕਦਮ ਚੁੱਕੇ ਜਾ ਰਹੇ ਹਨ। ਮਾਲ ਮਹਿਕਮੇ ਅੰਦਰ ਸੁਧਾਰਾਂ ਦਾ ਜਿਕਰ ਵੀ ਮੰਤਰੀ ਵੱਲੋਂ ਕੀਤਾ ਗਿਆ। ਕਾਲਜ ਲਈ 5 ਲੱਖ ਰੁਪਏ ਦੀ ਗਰਾਂਟ ਦਿੱਤੀ ਗਈ। ਉਹਨਾਂ ਨੇ ਰਿਸ਼ਵਤਖੋਰਾਂ ਨੂੰ ਆਪਣੀਆਂ ਹਰਕਤਾਂ ਤੋਂ ਬਾਜ਼ ਆਉਣ ਦੀ ਚੇਤਾਵਨੀ ਦਿੱਤੀ।