ਰਾਜਾ ਵੜਿੰਗ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

17

ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਜਾਣਕਾਰੀ ਅਨੁਸਾਰ ਇਹ ਧਮਕੀ ਪਾਕਿਸਤਾਨ ‘ਚ ਬੈਠੇ ਗੈਂਗਸਟਰਾਂ ਵੱਲੋਂ ਵਟਸਐਪ ਕਾਲ ਰਾਹੀਂ ਦਿੱਤੀ ਗਈ।

ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਜਾਣਕਾਰੀ ਅਨੁਸਾਰ ਇਹ ਧਮਕੀ ਪਾਕਿਸਤਾਨ ‘ਚ ਬੈਠੇ ਗੈਂਗਸਟਰਾਂ ਵੱਲੋਂ ਵਟਸਐਪ ਕਾਲ ਰਾਹੀਂ ਦਿੱਤੀ ਗਈ। ਰਾਜਾ ਵੜਿੰਗ ਨੇ ਇਸ ਸਬੰਧੀ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਤਰਨਤਾਰਨ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਵੜਿੰਗ ਨੇ ਸ਼ਿਕਾਇਤ ਵਿੱਚ ਕਿਹਾ ਕਿ ਪਾਕਿਸਤਾਨੀ ਨੰਬਰ ਤੋਂ ਆਈ ਵਟਸਐਪ ਕਾਲ ਦੌਰਾਨ ਗੈਂਗਸਟਰਾਂ ਨੇ ਉਨ੍ਹਾਂ ਅਤੇ ਪਰਿਵਾਰ ਨੂੰ ਮਾਰਨ ਦੀ ਧਮਕੀ ਦਿੱਤੀ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਸਾਰਾ ਮਾਮਲਾ ਸਿਆਸੀ ਸਾਜ਼ਿਸ਼ ਹੋ ਸਕਦੀ ਹੈ ਅਤੇ ਉਹਨਾਂ ਦੀ ਸੁਰੱਖਿਆ ਨਾਲ ਖੇਡਿਆ ਜਾ ਰਿਹਾ ਹੈ।

ਤਰਨਤਾਰਨ ਪੁਲਿਸ ਨੇ ਵੜਿੰਗ ਦੀ ਸ਼ਿਕਾਇਤ ‘ਤੇ ਐਫਆਈਆਰ ਦਰਜ ਕਰ ਲਈ ਹੈ ਅਤੇ ਸਾਇਬਰ ਸੈੱਲ ਦੀ ਮਦਦ ਨਾਲ ਕਾਲ ਦੇ ਸਰੋਤ ਦਾ ਪਤਾ ਲਗਾਇਆ ਜਾ ਰਿਹਾ ਹੈ। ਪੁਲਿਸ ਨੇ ਕਿਹਾ ਕਿ ਜਿੰਨੇ ਵੀ ਨੰਬਰਾਂ ਰਾਹੀਂ ਕਾਲ ਕੀਤੀ ਗਈ ਹੈ, ਉਹ ਸਾਰੇ ਟੈਕਨੀਕਲ ਤੌਰ ‘ਤੇ ਟ੍ਰੈਕ ਕੀਤੇ ਜਾ ਰਹੇ ਹਨ।

ਇਸ ਘਟਨਾ ਤੋਂ ਬਾਅਦ ਕਾਂਗਰਸ ਵਰਕਰਾਂ ‘ਚ ਚਿੰਤਾ ਦਾ ਮਾਹੌਲ ਬਣ ਗਿਆ ਹੈ। ਪਾਰਟੀ ਵੱਲੋਂ ਸਰਕਾਰ ਨੂੰ ਵੜਿੰਗ ਦੀ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਗਈ ਹੈ।