ਲੁਧਿਆਣਾ ‘ਚ ਤਹਿਸਲਦਾਰਾਂ ਦੀ ਹੰਗਾਮੀ ਬੈਠਕ, ਲਿਆ ਜਾਵੇਗਾ ਕੋਈ ਵੱਡਾ ਫੈਸਲਾ

56

ਵਿਜੀਲੈਂਸ ਵੱਲੋਂ ਤਹਿਸੀਲਦਾਰ ਸਮੇਤ 9 ਲੋਕਾਂ ਖਿਲਾਫ ਕੀਤੀ ਕਾਰਵਾਈ ਦੇ ਰੋਸ ‘ਚ ਰੈਵੀਨਿਊ ਅਫਸਰਾਂ ਦੇ ਵੱਲੋਂ ਲੁਧਿਆਣਾ ਦੇ ਗੁਰੂ ਨਾਨਕ ਭਵਨ ‘ਚ ਹੰਗਾਮੀ ਬੈਠਕ ਕੀਤੀ ਜਾ ਰਹੀ ਹੈ। ਜਿਸ ਦੇ ਵਿੱਚ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਸਮੇਤ ਤਹਿਸੀਲਦਾਰ ਇਸ ਬੈਠਕ ਵਿੱਚ ਸ਼ਾਮਲ ਹਨ। ਦੱਸ ਦਈਏ ਕਿ ਤਹਿਸੀਲਦਾਰਾਂ ਦੇ ਵੱਲੋਂ ਇੱਕ ਦਿਨਾਂ ਹੜਤਾਲ ਕੀਤੀ ਗਈ ਹੈ। ਇਸ ਦੇ ਰੋਸ ਵਜੋਂ ਰੈਵੀਨਿਊ ਅਫ਼ਸਰਾਂ ਵੱਲੋਂ ਵੀ ਇੱਕ ਦਿਨ ਦੀ ਕਲਮ ਛੋੜ ਹੜਤਾਲ ਕੀਤੀ ਗਈ ਹੈ।

ਉਧਰ ਇਸ ਹੜਤਾਲ ਦੇ ਚੱਲਦਿਆਂ ਜਿੱਥੇ ਆਮ ਲੋਕਾਂ ਨੂੰ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤਾਂ ਉੱਥੇ ਹੀ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਸਾਨੂੰ ਬਿਨਾਂ ਵਜ੍ਹਾ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਜਿੱਥੇ ਇੱਕ ਖੌਫ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ ਤਾਂ ਉਥੇ ਹੀ ਕੁਝ ਅਧਿਕਾਰੀਆਂ ਨੇ ਕਿਹਾ ਕਿ ਕੁਝ ਅਧਿਕਾਰੀਆਂ ਨੂੰ ਰਿਵਰਟ ਵੀ ਕੀਤਾ ਗਿਆ ਹੈ।

ਉਹਨਾਂ ਕਿਹਾ ਕਿ ਪੱਖ ਸੁਣੇ ਬਿਨਾਂ ਹੀ ਇਹ ਕਾਰਵਾਈ ਕੀਤੀ ਗਈ ਹੈ, ਜਿਸ ਕਾਰਨ ਉਹਨਾਂ ਦੇ ਮਾਨ ਸਨਮਾਨ ਨੂੰ ਢਾਹ ਲੱਗੀ ਹੈ। ਉਹਨਾਂ ਕਿਹਾ ਕਿ ਇਸ ਬਾਰੇ ਉਹ ਅੱਜ ਵਿਚਾਰ ਬਟਾਂਦਰਾ ਕਰ ਅਗਲੀ ਰਣਨੀਤੀ ਅਪਨਾਉਣਗੇ।