ਵੱਡੀ ਖ਼ਬਰ: ਅੰਮ੍ਰਿਤਸਰ ਬੰਦ ਦਾ ਐਲਾਨ – Amritsar Bandh Call

48

ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧ ਕੜੇ ਕਰ ਦਿੱਤੇ ਗਏ ਹਨ। ਭੰਡਾਰੀ ਪੁਲ ਦੇ ਆਸ-ਪਾਸ ਵੱਡੀ ਗਿਣਤੀ ‘ਚ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ ਤਾਂ ਜੋ ਕਾਨੂੰਨ-ਵਿਵਸਥਾ ਬਰਕਰਾਰ ਰਹੇ।

ਅੰਮ੍ਰਿਤਸਰ ਅੱਜ ਵਾਲਮੀਕਿ ਸਮਾਜ ਦੀ ਬੰਦ ਕਾਲ ਕਾਰਨ ਸਵੇਰੇ ਤੋਂ ਹੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਵਾਲਮੀਕਿ ਸਮਾਜ ਨੇ ਸ਼ਹਿਰ ਪੂਰੀ ਤਰ੍ਹਾਂ ਬੰਦ ਰੱਖਣ ਦੀ ਅਪੀਲ ਕੀਤੀ ਹੈ ਅਤੇ ਐਲਾਨ ਕੀਤਾ ਹੈ ਕਿ ਉਹ ਅੱਜ ਭੰਡਾਰੀ ਪੁਲ ‘ਤੇ ਧਰਨਾ ਦੇਣਗੇ।

ਸਮਾਜ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਵਾਲਮੀਕਿ ਤੀਰਥ ਦੇ ਨਿਰਾਦਰ ਦੀ ਘਟਨਾ ਨਾਲ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਗੰਭੀਰ ਠੇਸ ਪਹੁੰਚੀ ਹੈ। ਇਸੀ ਕਾਰਨ ਵਿਰੋਧ ਦੇ ਤੌਰ ‘ਤੇ ਅੱਜ ਸ਼ਹਿਰ ਬੰਦ ਰੱਖਣ ਦਾ ਫ਼ੈਸਲਾ ਲਿਆ ਗਿਆ ਹੈ।

ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧ ਕੜੇ ਕਰ ਦਿੱਤੇ ਗਏ ਹਨ। ਭੰਡਾਰੀ ਪੁਲ ਦੇ ਆਸ-ਪਾਸ ਵੱਡੀ ਗਿਣਤੀ ‘ਚ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ ਤਾਂ ਜੋ ਕਾਨੂੰਨ-ਵਿਵਸਥਾ ਬਰਕਰਾਰ ਰਹੇ। ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਗਈ ਹੈ।