ਸਬ ਇੰਸਪੈਕਟਰ ਚਰਨਜੀਤ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਮਾਮਲੇ ‘ਚ ਵੱਡਾ ਐਕਸ਼ਨ, ਆਪ ਸਰਪੰਚ ਸਣੇ…

40

ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਥਾਣਾ ਗੋਇੰਦਵਾਲ ਸਾਹਿਬ ਦੇ ਪਿੰਡ ਕੋਟ ਮਹੁੰਮਦ ਖਾਂ ਵਿਖੇ ਦੋ ਧਿਰਾਂ ਵਿਚਕਾਰ ਹੋਏ ਝਗੜੇ ਨੂੰ ਰੋਕਣ ਗਈ ਪੁਲਿਸ ਪਾਰਟੀ ‘ਤੇ ਗੋਲੀ ਚਲਾਉਣ ਕਾਰਨ ਸਬ ਇੰਸਪੈਕਟਰ ਚਰਨਜੀਤ ਸਿੰਘ ਦੀ ਮੌਤ ਹੋ ਗਈ, ਜਦੋਂ ਕਿ ਇੱਕ ਹੋਰ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਿਆ।

ਹੁਣ ਇਸ ਮਾਮਲੇ ਵਿੱਚ ਸਬ-ਡਵੀਜ਼ਨ ਗੋਇੰਦਵਾਲ ਸਾਹਿਬ ਦੇ ਡੀਐੱਸਪੀ ਅਤੁਲ ਸੋਨੀ ਦੇ ਬਿਆਨਾਂ ’ਤੇ ਆਮ ਆਦਮੀ ਪਾਰਟੀ ਨਾਲ ਸਬੰਧਤ ਸਰਪੰਚ ਸਮੇਤ 50 ਵਿਅਕਤੀਆਂ ਖਿਲਾਫ਼ ਕਤਲ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।

ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਇਸ ਮਾਮਲੇ ਵਿਚ ਆਮ ਆਦਮੀ ਪਾਰਟੀ ਨਾਲ ਸਬੰਧਤ ਪਿੰਡ ਕੋਟ ਮੁਹੰਮਦ ਖਾ ਦੇ ਸਰਪੰਚ ਕੁਲਦੀਪ ਸਿੰਘ, ਰਾਜਬੀਰ ਸਿੰਘ, ਅਮਨਦੀਪ ਸਿੰਘ, ਗੁਰਦਿਆਲ ਸਿੰਘ, ਜਗਰੂਪ ਸਿੰਘ, ਬਲਜਿੰਦਰ ਸਿੰਘ, ਰੇਸ਼ਮ ਸਿੰਘ, ਹਰਮਨਜੀਤ ਸਿੰਘ, ਰਾਜਦੀਪ ਸਿੰਘ, ਗੁਰਸੇਵਕ ਸਿੰਘ, ਪਲਵਿੰਦਰ ਸਿੰਘ, ਜ਼ੋਰਾਵਰ ਸਿੰਘ, ਸਤਨਾਮ ਸਿੰਘ, ਅਰਸ਼ਪ੍ਰੀਤ ਸਿੰਘ, ਅਰਸ਼ਦੀਪ ਸਿੰਘ, ਲਵਪ੍ਰੀਤ ਸਿੰਘ, ਚਮਕੌਰ ਸਿੰਘ, ਜਸ਼ਨਪ੍ਰੀਤ ਸਿੰਘ, ਸ਼ਮਸ਼ੇਰ ਸਿੰਘ, ਹਰਪਾਲ ਸਿੰਘ ਤੋਂ ਇਲਾਵਾ 40/50 ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ।

ਜਾਣਕਾਰੀ ਅਨੁਸਾਰ ਪਿੰਡ ਕੋਟ ਮੁਹੰਮਦ ਖਾਂ ਵਿਚ ਦੋ ਧਿਰਾਂ ਦਰਮਿਆਨ ਹੋਏ ਝਗੜੇ ਨੂੰ ਸੁਲਝਾਉਣ ਲਈ ਸਬ ਇੰਸਪੈਕਟਰ ਚਰਨਜੀਤ ਸਿੰਘ ਦੋਵਾਂ ਧਿਰਾ ਨੂੰ ਸ਼ਾਂਤ ਕਰਨ ਲਈ ਗਿਆ ਸੀ। ਇਸ ਦੌਰਾਨ ਇੱਕ ਧਿਰ ਵੱਲੋਂ ਤਹਿਸ਼ ਵਿੱਚ ਆ ਕੇ ਸਬ ਇੰਸਪੈਕਟਰ ਚਰਨਜੀਤ ਸਿੰਘ ਦੇ ਗੋਲੀ ਮਾਰ ਦਿੱਤੀ ਗਈ। ਇਸ ਦੌਰਾਨ ਏਐਸਆਈ ਜਸਬੀਰ ਸਿੰਘ ਗੰਭੀਰ ਰੂਪ ਵਿਚ ਜ਼ਖਮੀ ਹੋਇਆ ਹੈ।