ਸ਼ਰਾਬ ਦੇ ਸ਼ੌਕੀਨਾਂ ਲਈ ਬੁਰੀ ਖ਼ਬਰ ਹੈ। ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਅੱਜ ਤੋਂ ਤਿੰਨ ਦਿਨ ਸ਼ਰਾਬ ਦੇ ਠੇਕੇ ਬੰਦ ਰਹਿਣਗੇ। ਦੱਸ ਦੇਈਏ ਕਿ ਚੰਡੀਗੜ੍ਹ ਵਿੱਚ ਸ਼ਰਾਬ ਦੇ ਠੇਕਿਆਂ ਦੀ ਟੈਂਡਰ ਪ੍ਰਕਿਰਿਆ ਨੂੰ ਚੁਣੌਤੀ ਦੇਣ ਵਾਲੀਆਂ ਤਿੰਨ ਪਟੀਸ਼ਨਾਂ ‘ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬੁੱਧਵਾਰ ਨੂੰ 3 ਅਪ੍ਰੈਲ ਲਈ ਨੋਟਿਸ ਜਾਰੀ ਕਰਕੇ ਸਥਿਤੀ ਜਿਉਂ ਦੀ ਤਿਉਂ ਰੱਖਣ ਦੇ ਹੁਕਮ ਦਿੱਤੇ ਸਨ। ਚੰਡੀਗੜ੍ਹ ‘ਚ 1 ਯਾਨੀ ਅੱਜ ਤੋਂ 3 ਅਪ੍ਰੈਲ ਤੱਕ ਸ਼ਰਾਬ ਦੇ ਠੇਕੇ ਬੰਦ ਰਹਿਣਗੇ। ਪੰਜਾਬ ਹਰਿਆਣਾ ਹਾਈਕੋਰਟ ਨੇ ਇਸ ਸਬੰਧੀ ਹੁਕਮ ਜਾਰੀ ਕੀਤੇ ਸਨ।
ਹਾਈਕੋਰਟ ਨੇ ਨਵੇਂ ਠੇਕੇ ਅਲਾਟ ਕਰਨ ਦੇ ਹੁਕਮਾਂ ‘ਤੇ 3 ਅਪ੍ਰੈਲ ਤੱਕ ਰੋਕ ਲਗਾ ਦਿੱਤੀ ਸੀ। ਕਈ ਬਿਨੈਕਾਰਾਂ ਨੇ ਟੈਂਡਰਿੰਗ ਅਤੇ ਠੇਕੇ ਦੀ ਅਲਾਟਮੈਂਟ ਵਿਰੁੱਧ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ। ਪਟੀਸ਼ਨ ਵਿੱਚ ਦੋਸ਼ ਲਾਇਆ ਗਿਆ ਹੈ ਕਿ ਸ਼ਹਿਰ ਦੇ 97 ਠੇਕਿਆਂ ਵਿੱਚੋਂ 91 ਠੇਕੇ ਇੱਕ ਗਰੁੱਪ ਨੂੰ ਅਲਾਟ ਕੀਤੇ ਗਏ ਸਨ, ਜਿਸ ਕਾਰਨ ਸ਼ਹਿਰ ਦੇ ਠੇਕਿਆਂ ’ਤੇ ਇਸ ਗਰੁੱਪ ਦਾ ਏਕਾਧਿਕਾਰ ਰਹੇਗਾ। ਹਾਈ ਕੋਰਟ ਨੇ ਅਲਾਟਮੈਂਟ ਦੇ ਹੁਕਮਾਂ ‘ਤੇ ਅਗਲੀ ਸੁਣਵਾਈ ਤੱਕ ਰੋਕ ਲਗਾ ਦਿੱਤੀ ਹੈ।













