ਹਲਕਾ ਰਾਮਪੁਰਾ ਤੋਂ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਵਰਕਰਾਂ ਨਾਲ ਕੀਤੀਆਂ ਨੁੱਕੜ ਮੀਟਿੰਗਾਂ। ਪਿਛਲੇ ਦਿਨੀਂ ਗੁਰਦੁਆਰਾ ਤਾਰੂਆਣਾ ਸਾਹਿਬ ਮਲੂਕਾ ਵਿਖੇ ਹਲਕਾ ਪੱਧਰੀ ਮੀਟਿੰਗ ਤੋਂ ਬਾਅਦ ਵਰਕਰਾਂ ਦੇ ਉਤਸ਼ਾਹ ਨੂੰ ਵੇਖਦਿਆਂ ਪਿੰਡਾਂ ਵਿੱਚ ਵਰਕਰਾਂ ਨਾਲ ਤਾਲਮੇਲ ਸ਼ੁਰੂ ਕਰ ਦਿੱਤਾ ਗਿਆ ਹੈ।
ਪਿੰਡ ਜਲਾਲ ਵਿਖੇ ਰੱਖੀ ਗਈ ਨੁੱਕੜ ਮੀਟਿੰਗ ਦੌਰਾਨ ਮਲੂਕਾ ਨੇ ਵਰਕਰਾਂ ਦੀਆਂ ਸਮੱਸਿਆਂਵਾਂ ਸੁਣਦਿਆਂ ਭਰੋਸਾ ਦਿੱਤਾ ਕਿ ਉਹ ਆਪਣੇ ਕਿਸੇ ਵੀ ਵਰਕਰ ਨੂੰ ਆਂਚ ਨਹੀਂ ਆਉਣ ਦੇਣਗੇ। ਉਹਨਾਂ ਕਿਹਾ ਕਿ ਵਰਕਰ ਪਾਰਟੀ ਦੀ ਰੀਡ ਦੀ ਹੱਡੀ ਹੁੰਦੇ ਹਨ। ਉਹਨਾਂ ਕਿਹਾ ਕਿ ਅਕਾਲੀ ਦਲ ਅਤੇ ਬੀਜੇਪੀ ਦਾ ਬਹੁਮਤ ਬੁਹਤ ਜ਼ਰੂਰੀ ਹੈ।
ਉਹਨਾਂ ਕਿਹਾ ਕਿ ਲੋਕਾਂ ਵੱਲੋਂ ਲਿਆਂਦਾ ਗਿਆ ਬਦਲਾਅ ਮੁੜ ਨਹੀਂ ਆਵੇਗਾ। ਮਲੂਕਾ ਨੇ ਵਰਕਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਹਰ ਸਮੇਂ ਆਪਣੇ ਹਲਕੇ ਦੇ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਰਹਿਣਗੇ। ਇਸ ਮੌਕੇ ਉਹਨਾਂ ਸੈਂਟਰ ਸਰਕਾਰ ਵੱਲੋਂ ਚਲਾਈ ਗਈ ਪਿੰਡਾਂ ਦੇ ਗਰੀਬ ਲੋਕਾਂ ਲਈ ਕੱਚੇ ਮਕਾਨਾਂ ਨੂੰ ਪੱਕਾ ਕਰਨ ਲਈ ਢਾਈ ਲੱਖ ਰੁਪਏ ਦੀ ਸਕੀਮ ਅਤੇ ਇਲਾਜ ਲਈ ਨਵੀਂ ਬੀਮਾ ਯੋਜਨਾ ਬਾਰੇ ਜਾਣੂ ਕਰਵਾਇਆ ਅਤੇ ਕੱਚੇ ਮਕਾਨਾਂ ਦੇ ਫਾਰਮ ਭਰ ਕੇ ਦੇਣ ਲਈ ਪਿੰਡਾਂ ਦੇ ਆਗੂਆਂ ਦੀ ਡਿਊਟੀ ਲਗਾਈ।














