ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵਜੋਂ ਸੇਵਾਵਾਂ ਜਾਰੀ ਰੱਖਣ ਲਈ ਸਹਿਮਤ ਹੋ ਗਏ ਹਨ। ਸੁਖਬੀਰ ਸਿੰਘ ਬਾਦਲ ਅਤੇ ਹਰਜਿੰਦਰ ਸਿੰਘ ਧਾਮੀ ਵਿੱਚਾਲੇ ਲੰਬੀ ਮੀਟਿੰਗ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ।ਸੁਖਬੀਰ ਬਾਦਲ ਨੇ ਕਿਹਾ ਕਿ ਹਰਜਿੰਦਰ ਸਿੰਘ ਧਾਮੀ ਪੂਰੀ ਕੌਮ ਦਾ ਮਾਣ ਰੱਖਦੇ ਹੋਏ ਇਹ ਸਹਿਮਤੀ ਜਤਾਈ ਹੈ ਕੀ ਉਹ ਮੁੜ ਪੰਥ ਦੀ ਸੇਵਾ ਕਰਨਗੇ।













