ਸੁਪਰੀਮ ਕੋਰਟ ਨੇ ਆਵਾਰਾ ਕੁੱਤਿਆਂ ਤੇ ਪਸ਼ੂਆਂ ਬਾਰੇ ਜਾਰੀ ਕੀਤੇ ਸਖਤ ਹੁਕਮ, ਕਿਹਾ-ਤੁਰਤ ਹਟਾਓ…

10

Stray dog case hearing LIVE: ਸੁਪਰੀਮ ਕੋਰਟ ਨੇ ਆਵਾਰਾ ਕੁੱਤਿਆਂ ਬਾਰੇ ਆਪਣਾ ਫੈਸਲਾ ਸੁਣਾ ਦਿੱਤਾ ਹੈ। ਸੁਪਰੀਮ ਕੋਰਟ ਨੇ ਸਾਰੇ ਰਾਜਾਂ ਦੇ ਮੁੱਖ ਸਕੱਤਰਾਂ ਨੂੰ ਨਿੱਜੀ ਤੌਰ ਉਤੇ ਇਹ ਯਕੀਨੀ ਬਣਾਉਣ ਦਾ ਹੁਕਮ ਦਿੱਤਾ ਹੈ ਕਿ ਸੜਕਾਂ ਅਤੇ ਰਾਜਮਾਰਗਾਂ ‘ਤੇ ਕੋਈ ਆਵਾਰਾ ਜਾਨਵਰ ਅਤੇ ਕੁੱਤੇ ਨਾ ਹੋਣ। ਸੁਪਰੀਮ ਕੋਰਟ ਨੇ ਇਸ ਮੁੱਦੇ ਉਤੇ ਬਹੁਤ ਗੰਭੀਰ ਰੁਖ਼ ਅਪਣਾਇਆ ਹੈ।

Stray dog case hearing LIVE: ਸੁਪਰੀਮ ਕੋਰਟ ਨੇ ਆਵਾਰਾ ਕੁੱਤਿਆਂ ਤੇ ਪਸ਼ੂਆਂ ਬਾਰੇ ਆਪਣਾ ਫੈਸਲਾ ਸੁਣਾ ਦਿੱਤਾ ਹੈ। ਸੁਪਰੀਮ ਕੋਰਟ ਨੇ ਸਾਰੇ ਰਾਜਾਂ ਦੇ ਮੁੱਖ ਸਕੱਤਰਾਂ ਨੂੰ ਨਿੱਜੀ ਤੌਰ ਉਤੇ ਇਹ ਯਕੀਨੀ ਬਣਾਉਣ ਦਾ ਹੁਕਮ ਦਿੱਤਾ ਹੈ ਕਿ ਸੜਕਾਂ ਅਤੇ ਰਾਜਮਾਰਗਾਂ ‘ਤੇ ਕੋਈ ਆਵਾਰਾ ਜਾਨਵਰ ਅਤੇ ਕੁੱਤੇ ਨਾ ਹੋਣ। ਸੁਪਰੀਮ ਕੋਰਟ ਨੇ ਇਸ ਮੁੱਦੇ ਉਤੇ ਬਹੁਤ ਗੰਭੀਰ ਰੁਖ਼ ਅਪਣਾਇਆ ਹੈ।

ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਦੇਸ਼ ਭਰ ਵਿੱਚ ਵੱਧ ਰਹੀ ਆਵਾਰਾ ਕੁੱਤਿਆਂ ਦੀ ਸਮੱਸਿਆ ਉਤੇ ਸਖ਼ਤ ਰੁਖ਼ ਅਪਣਾਉਂਦੇ ਹੋਏ ਵਿਦਿਅਕ ਸੰਸਥਾਵਾਂ, ਹਸਪਤਾਲਾਂ, ਬੱਸ ਸਟੈਂਡਾਂ, ਰੇਲਵੇ ਸਟੇਸ਼ਨਾਂ ਅਤੇ ਹੋਰ ਜਨਤਕ ਥਾਵਾਂ ਤੋਂ ਆਵਾਰਾ ਕੁੱਤਿਆਂ ਤੇ ਹੋਰ ਪਸ਼ੂਆਂ ਨੂੰ ਤੁਰਤ ਹਟਾਉਣ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਸਪੱਸ਼ਟ ਕੀਤਾ ਕਿ ਇਨ੍ਹਾਂ ਕੁੱਤਿਆਂ/ਪਸ਼ੂਆਂ ਨੂੰ ਉਨ੍ਹਾਂ ਲਈ ਬਣੇ ਸੁਰੱਖਿਅਤ ਆਸਰਾ ਟਿਕਾਣਿਆਂ ਉਤੇ ਤਬਦੀਲ ਕੀਤਾ ਜਾਵੇ। ਕੋਰਟ ਨੇ ਕਿਹਾ ਕਿ ਇਨ੍ਹਾਂ ਕੁੱਤਿਆਂ ਨੂੰ ਉਸੇ ਜਗ੍ਹਾ ਵਾਪਸ ਨਹੀਂ ਛੱਡਿਆ ਜਾਣਾ ਚਾਹੀਦਾ ਜਿੱਥੋਂ ਉਨ੍ਹਾਂ ਨੂੰ ਫੜਿਆ ਗਿਆ ਸੀ।

 

ਜਸਟਿਸ ਵਿਕਰਮ ਨਾਥ ਦੀ ਅਗਵਾਈ ਵਾਲੇ ਬੈਂਚ ਨੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਇਸ ਸਬੰਧੀ ਐਮੀਕਸ ਕਿਊਰੀ (ਅਦਾਲਤੀ ਮਿੱਤਰ) ਵੱਲੋਂ ਪੇਸ਼ ਕੀਤੇ ਗਏ ਸੁਝਾਵਾਂ ਨੂੰ ਲਾਗੂ ਕਰਨ ਦੇ ਨਿਰਦੇਸ਼ ਦਿੱਤੇ। ਅਦਾਲਤ ਨੇ ਕਿਹਾ ਕਿ ਜਨਤਕ ਥਾਵਾਂ ਉਤੇ ਆਵਾਰਾ ਕੁੱਤਿਆਂ ਦੀ ਵੱਧ ਰਹੀ ਗਿਣਤੀ ਨਾ ਸਿਰਫ਼ ਜਨਤਕ ਸੁਰੱਖਿਆ ਲਈ ਖ਼ਤਰਾ ਪੈਦਾ ਕਰਦੀ ਹੈ, ਸਗੋਂ ਬੱਚਿਆਂ, ਮਰੀਜ਼ਾਂ ਅਤੇ ਬਜ਼ੁਰਗਾਂ ਲਈ ਵੀ ਗੰਭੀਰ ਚਿੰਤਾ ਦਾ ਵਿਸ਼ਾ ਹੈ।

ਰਾਸ਼ਟਰੀ ਰਾਜਮਾਰਗਾਂ ਤੋਂ ਅਵਾਰਾ ਪਸ਼ੂਆਂ ਨੂੰ ਹਟਾਓ
ਜਸਟਿਸ ਸੰਦੀਪ ਮਹਿਤਾ ਨੇ ਕਿਹਾ ਕਿ ਦੂਜਾ ਨੁਕਤਾ ਰਾਜਸਥਾਨ ਹਾਈ ਕੋਰਟ ਦੇ ਨਿਰਦੇਸ਼ਾਂ ਨਾਲ ਸਬੰਧਤ ਹੈ। ਨਿਰਦੇਸ਼ਾਂ ਦੀ ਪੁਸ਼ਟੀ ਕੀਤੀ ਗਈ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਸਾਰੇ ਰਾਜਾਂ ਦੇ ਨੋਡਲ ਅਧਿਕਾਰੀ ਰਾਸ਼ਟਰੀ ਰਾਜਮਾਰਗਾਂ ਆਦਿ ਤੋਂ ਅਵਾਰਾ ਪਸ਼ੂਆਂ ਨੂੰ ਹਟਾਉਣਾ ਯਕੀਨੀ ਬਣਾਉਣਗੇ। ਹਾਈਵੇਅ, ਸੜਕਾਂ ਜਾਂ ਐਕਸਪ੍ਰੈਸਵੇਅ ‘ਤੇ ਸਾਰੇ ਜਾਨਵਰਾਂ ਨੂੰ ਤੁਰੰਤ ਹਟਾਉਣ ਲਈ ਇੱਕ ਸਾਂਝੀ, ਤਾਲਮੇਲ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਅਜਿਹੇ ਪਸ਼ੂਆਂ ਨੂੰ ਹਰ ਲੋੜੀਂਦੀ ਦੇਖਭਾਲ ਪ੍ਰਦਾਨ ਕੀਤੀ ਜਾਵੇਗੀ।