ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 2 ਪਵਿੱਤਰ ਸਰੂਪ ਨੂੰ ਕਿਸ਼ਤੀ ਰਾਹੀਂ ਸੁਰੱਖਿਅਤ ਸਥਾਨ ‘ਤੇ ਲਿਜਾਇਆ ਗਿਆ

39

Sell-aid Desk:

 ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 2 ਪਵਿੱਤਰ ਸਰੂਪ ਨੂੰ ਕਿਸ਼ਤੀ ਰਾਹੀਂ ਸੁਰੱਖਿਅਤ ਸਥਾਨ ‘ਤੇ ਲਿਜਾਇਆ ਗਿਆ
 ਪਿਛਲੇ ਕਈ ਦਿਨ ਤੋਂ ਪੈ ਰਹੇ ਮੀਂਹ ਕਾਰਨ ਫਾਜ਼ਿਲਕਾ ਦੇ ਸਰਹੱਦੀ ਇਲਾਕੇ ਵਿੱਚ ਹੜ੍ਹ ਆ ਗਿਆ ਹੈ। ਜਿਸ ਕਾਰਨ ਢਾਣੀ ਸੁਹਾਵਾ ਸਿੰਘ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 2 ਪਵਿੱਤਰ ਸਰੂਪ ਰੱਖੇ ਹੋਏ ਸਨ। ਜਿਨ੍ਹਾਂ ਨੂੰ ਹੁਣ ਕਲਗੀਧਰ ਟਰੱਸਟ ਬੜੂ ਸਾਹਿਬ ਹਿਮਾਚਲ ਪ੍ਰਦੇਸ਼ ਦੀ ਟੀਮ ਵੱਲੋਂ ਚਲਾਈ ਗਈ ਕਿਸ਼ਤੀ ਰਾਹੀਂ ਸੁਰੱਖਿਅਤ ਥਾਵਾਂ ‘ਤੇ ਲਿਜਾਇਆ ਗਿਆ ਹੈ।
ਹੜ੍ਹ ਪ੍ਰਭਾਵਿਤ ਇਲਾਕੇ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 2 ਪਵਿੱਤਰ ਸਰੂਪ ਨੂੰ ਸੰਸਥਾ ਦੇ ਸੇਵਾਦਾਰਾਂ ਵੱਲੋਂ ਸ਼ਬਦ ਕੀਰਤਨ ਕਰਦੇ ਹੋਏ ਕਿਸ਼ਤੀ ਰਾਹੀਂ ਸੁਰੱਖਿਅਤ ਥਾਵਾਂ ‘ਤੇ ਲਿਆਂਦਾ ਗਿਆ। ਜਾਣਕਾਰੀ ਦਿੰਦੇ ਹੋਏ ਸੇਵਾਦਾਰ ਸੁਖਜਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਦੱਸਿਆ ਗਿਆ ਸੀ ਕਿ ਫਾਜ਼ਿਲਕਾ ਵਿੱਚ ਸਤਲੁਜ ਦਰਿਆ ਦੇ ਦੂਜੇ ਪਾਸੇ ਢਾਣੀ ਸੁਹਾਵਾ ਸਿੰਘ ਹੈ। ਜਿੱਥੇ ਪਾਣੀ ਨੇ ਢਾਣੀ ਨੂੰ ਚਾਰੇ ਪਾਸਿਓਂ ਘੇਰ ਲਿਆ ਹੈ ਅਤੇ ਉੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਪਵਿੱਤਰ ਸਰੂਪ ਹਨ।