ਸੜਕਾਂ ਸੰਬੰਧੀ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਪ੍ਰੋਜੈਕਟ ਤਿਆਰ

45

ਸਮਾਣਾ ਹਲਕੇ ਦੀਆਂ ਸੜਕਾਂ ਨੂੰ ਬਦਲਣ ਦੇ ਲਈ ਪੰਜਾਬ ਸਰਕਾਰ ਵੱਲੋਂ ਪ੍ਰੋਜੈਕਟ ਤਿਆਰ ਕੀਤਾ ਗਿਆ। ਇਸ ਦੇ ਬਾਰੇ ਜਾਣਕਾਰੀ ਵਿਧਾਇਕ ਸਮਾਣਾ ਚੇਤਨ ਸਿੰਘ ਜੋੜਾ ਮਾਜਰਾ ਵੱਲੋਂ ਦਿੱਤੀ ਗਈ।

ਗੱਲਬਾਤ ਕਰਦਿਆਂ ਉਹਨਾਂ ਨੇ ਕਿਹਾ ਕਿ ਇਸ ਪ੍ਰੋਜੈਕਟ ਨਾਲ ਸਮਾਣਾ ਦੇ ਪਿੰਡਾਂ ਨੂੰ ਜਾਣ ਵਾਲੀਆਂ ਖਾਸ ਸੜਕਾਂ ਨੂੰ ਚੌੜਾ ਕੀਤਾ ਜਾ ਰਿਹਾ ਅਤੇ ਉਹਨਾਂ ਦੀ ਮੁਰੰਮਤ ਕੀਤੀ ਜਾਵੇਗੀ। ਜਿਸ ਦੇ ਕਰੀਬ 40 ਕਰੋੜ ਰੁਪਏ ਸਰਕਾਰ ਖਰਚ ਕਰਨ ਜਾ ਰਹੀ ਹੈ। ਇਹ ਕੰਮ ਇਸੇ ਮਹੀਨੇ ਸ਼ੁਰੂ ਹੋ ਜਾਣਾ ਹੈ, ਜਿਸ ਦੇ ਨਾਲ ਕਿਸਾਨਾਂ ਅਤੇ ਆਮ ਲੋਕਾਂ ਨੂੰ ਫਾਇਦਾ ਹੋਵੇਗਾ।