ਬੀਤੇ ਦਿਨਾਂ ਪੰਜਾਬ ਦੇ ਕਿਸਾਨਾਂ ਅਤੇ ਕੇਂਦਰ ਸਰਕਾਰ ਦੇ ਮੰਤਰੀਆਂ ਵਿਚਕਾਰ ਬੈਠਕ ਹੋਈ ਸੀ। ਜੋ ਕਿ ਬੇਸਿੱਟਾ ਰਹਿ ਗਈ ਤੇ ਹੁਣ ਅਗਲੀ ਬੈਠਕ ਤਿੰਨ ਮਈ ਨੂੰ ਰੱਖੀ ਗਈ ਹੈ।
ਜਦੋਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਆਪਣੇ ਧਰਨਿਆਂ ‘ਤੇ ਪਰਤ ਰਹੇ ਸਨ। ਰਸਤੇ ਦੇ ਵਿੱਚ ਹੀ ਕਿਸਾਨਾਂ ਸਮੇਤ ਉਹਨਾਂ ਨੂੰ ਹਿਰਾਸਤ ਦੇ ਵਿੱਚ ਲੈ ਲਿਆ ਗਿਆ ਸੀ।
ਇਸ ਦੇ ਨਾਲ ਦੀ ਨਾਲ ਹੀ ਸ਼ੰਭੂ ਅਤੇ ਖਨੌਰੀ ਬਾਰਡਰ ਨੂੰ ਖਾਲ੍ਹੀ ਕਰਵਾ ਲਿਆ ਸੀ। ਜੋ ਸਟੇਜ ਲਗਾਈਆਂ ਗਈਆਂ, ਉਹਨਾਂ ਨੂੰ ਵੀ ਢਹਿ ਢੇਰੀ ਕਰ ਦਿੱਤਾ ਗਿਆ। ਹੁਣ ਇਸ ਮੁੱਦੇ ਨੂੰ ਲੈ ਕੇ ਜਿੱਥੇ ਕਈ ਥਾਵਾਂ ਤੇ ਕਿਸਾਨਾਂ ਦੇ ਵੱਲੋਂ ਪ੍ਰਦਰਸ਼ਨ ਦਾ ਐਲਾਨ ਕੀਤਾ ਗਿਆ ਹੈ, ਉੱਥੇ ਸਿਆਸੀ ਪ੍ਰਤੀਕਰਮ ਵੀ ਆਉਣੇ ਸ਼ੁਰੂ ਹੋ ਗਏ ਹਨ। ਕਿਸਾਨ ਆਗੂਆਂ ਦੇ ਵੱਲੋਂ ਵੀ ਪੰਜਾਬ ਪੁਲਿਸ ਦੇ ਇਸ ਕੰਮ ਦੀ ਸਖਤ ਸ਼ਬਦਾਂ ਦੇ ਵਿੱਚ ਨਿਖੇਧੀ ਕੀਤੀ ਗਈ ਹੈ।













