Sell-Aid Desk 24/7- ਕੋਲਕਾਤਾ ਹਾਈ ਕੋਰਟ ਨੇ ਪੋਕਸੋ ਮਾਮਲੇ ਵਿਚ ਜ਼ਿਲ੍ਹਾ ਅਦਾਲਤ ਦੇ ਹੁਕਮ ਨੂੰ ਖ਼ਾਰਜ ਕਰਦਿਆਂ ਕਿਹਾ ਹੈ ਕਿ ਗਵਾਹੀ ਕਲਮਬੰਦ ਹੋਣ ਤੋਂ ਬਾਅਦ ਪੀੜਤ ਇਸਤਰੀ ਨੂੰ ਦੁਬਾਰਾ ਅਦਾਲਤ ਵਿਚ ਨਹੀਂ ਬੁਲਾਇਆ ਜਾ ਸਕਦਾ। ਕਾਨੂੰਨ ਪੀੜਤ ਨੂੰ ਆਦਰ ਅਤੇ ਮਾਨਸਿਕ ਸੁਰੱਖਿਆ ਮੁਹੱਈਆ ਕਰਵਾਉਂਣਦਾ ਹੈ ਤੇ ਉਸ ਦੇ ਅਧਿਕਾਰਾਂ ਦੀ ਵੀ ਰੱਖਿਆ ਕਰਦਾ ਹੈ।
ਅਦਾਲਤ ਤੋਂ ਮਿਲੀ ਜਾਣਕਾਰੀ ਮੁਤਾਬਕ ਸੂਬੇ ਦੇ ਹੁਗਲੀ ਜ਼ਿਲ੍ਹੇ ਵਿਚ ਇਕ ਨਾਬਾਲਿਗ ਕੁੜੀ ਦੀ ਗੁਮਸ਼ੁਦਗੀ ਦੇ ਮਾਮਲੇ ਦੀ ਜਾਂਚ ਦੌਰਾਨ ਪੁਲਿਸ ਨੂੰ ਪਤਾ ਲੱਗਾ ਕਿ ਉਸ ਨੂੰ ਯੌਨ ਸ਼ੋਸ਼ਣ ਲਈ ਵੇਚ ਦਿੱਤਾ ਗਿਆ ਸੀ। ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਨੇ ਉਸ ਨੂੰ ਸਰੀਰਕ ਅਤੇ ਮਾਨਸਿਕ ਤੌਰ ‘ਤੇ ਤੰਗ ਵੀ ਕੀਤਾ ਸੀ। ਇਸ ਮਾਮਲੇ ਵਿਚ ਅਗਵਾਕਾਰੀ, ਮਨੁੱਖੀ ਤਸਕਰੀ, ਮਾੜਾ ਸਲੂਕ, ਸਾਜ਼ਿਸ਼ ਅਤੇ ਪੋਕਸੋ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਸੁਣਵਾਈ ਦੌਰਾਨ ਜ਼ਿਲ੍ਹਾ ਅਦਾਲਤ ਨੇ ਦੋ ਦਿਨਾਂ ਤੱਕ ਪੀੜਤ ਦੇ ਬਿਆਨ ਦਰਜ ਕੀਤੇ।














