2 ਦੇਸੀ ਪਿਸਤੌਲਾਂ ਸਮੇਤ ਮੁੰਡਾ ਕਾਬੂ, ਪੁਲਿਸ ਦੀ ਵੱਡੀ ਕਾਰਵਾਈ

9

ਕਸਬਾ ਮਮਦੋਟ ਚ ਪੁਲਿਸ ਨੇ 02 ਦੇਸੀ ਪਿਸਤੌਲਾਂ ਸਮੇਤ ਇੱਕ ਨੌਜਵਾਨ ਨੂੰ ਕਾਬੂ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਨੌਜਵਾਨ ਦੇ ਖਿਲਾਫ ਵੱਖ-ਵੱਖ ਧਰਾਵਾਂ ਤਹਿਤ ਮਾਮਲੇ ਦਰਜ ਕੀਤੇ ਗਏ ਹਨ ਅਤੇ ਅਗਲੀ ਕਾਰਵਾਈ ਜਾਰੀ ਹੈ।

ਫਿਰੋਜ਼ਪੁਰ : ਕਸਬਾ ਮਮਦੋਟ ਚ ਪੁਲਿਸ ਨੇ 02 ਦੇਸੀ ਪਿਸਤੌਲਾਂ ਸਮੇਤ ਇੱਕ ਨੌਜਵਾਨ ਨੂੰ ਕਾਬੂ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਨੌਜਵਾਨ ਦੇ ਖਿਲਾਫ ਵੱਖ-ਵੱਖ ਧਰਾਵਾਂ ਤਹਿਤ ਮਾਮਲੇ ਦਰਜ ਕੀਤੇ ਗਏ ਹਨ ਅਤੇ ਅਗਲੀ ਕਾਰਵਾਈ ਜਾਰੀ ਹੈ।

ਜਾਂਚ ਅਧਿਕਾਰੀ ਨੇ ਦੱਸਿਆ ਕਿ ਬੀਤੇ ਦਿਨ ਮਾਤਾ ਮਾਈ ਭੋਲੀ ਚੌਂਕ ਦੇ ਨੇੜੇ ਪੁਲਿਸ ਗਸ਼ਤ ਕਰ ਰਹੀ ਸੀ, ਜਦੋਂ ਉਨ੍ਹਾਂ ਨੂੰ ਮੁਖਬਰ ਵੱਲੋਂ ਗੁਪਤ ਸੂਚਨਾ ਮਿਲੀ ਕਿ ਇੱਕ ਨੌਜਵਾਨ ਸ਼ਮਸ਼ਾਨਘਾਟ ਦੇ ਨੇੜੇ ਦੇਸੀ ਪਿਸਤੌਲ ਦੇਣ ਲਈ ਗਾਹਕ ਦਾ ਇੰਤਜ਼ਾਰ ਕਰ ਰਿਹਾ ਹੈ। ਸੂਚਨਾ ਠੋਸ ਹੋਣ ਕਾਰਨ ਪੁਲਿਸ ਨੇ ਛਾਪੇਮਾਰੀ ਕੀਤੀ ਅਤੇ 32 ਬੋਰ ਦੇਸੀ ਪਿਸਤੌਲ ਅਤੇ ਪੰਜ ਜਿੰਦਾ ਰੋਂਦ ਸਮੇਤ ਨੌਜਵਾਨ ਨੂੰ ਕਾਬੂ ਕਰ ਲਿਆ।

ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਇੱਕ ਦਿਨਾਂ ਰਿਮਾਂਡ ਲਿਆ ਗਿਆ। ਰਿਮਾਂਡ ਦੌਰਾਨ ਪੁਲਿਸ ਨੇ ਉਸ ਕੋਲੋਂ 30 ਬੋਰ ਦਾ ਹੋਰ ਦੇਸੀ ਪਿਸਤੌਲ ਵੀ ਬਰਾਮਦ ਕੀਤਾ। ਜਾਣਕਾਰੀ ਅਨੁਸਾਰ ਇਹ ਪਿਸਤੌਲ ਯੂਪੀ ਤੋਂ ਲਿਆਇਆ ਗਿਆ ਸੀ।

ਇਹ ਵੀ ਦੱਸਿਆ ਗਿਆ ਹੈ ਕਿ ਕਥਿਤ ਦੋਸ਼ੀ ਉੱਤੇ ਪਹਿਲਾਂ ਵੀ ਦੋ ਮੁਕਦਮੇ ਦਰਜ ਹਨ, ਜਿਸ ਵਿੱਚੋਂ ਇੱਕ ਮੁਹਾਲੀ ਤੋਂ ਐਨਡੀਪੀਐਸ ਐਕਟ ਦਾ ਮਾਮਲਾ ਹੈ ਅਤੇ ਦੂਜਾ ਫਿਰੋਜ਼ਪੁਰ ਸਿਟੀ ਵਿੱਚ ਲੜਾਈ-ਝਗੜੇ ਦਾ ਮਾਮਲਾ ਹੈ।