ਪੁਲਸ ਕਮਿਸ਼ਨਰ ਲੁਧਿਆਣਾ ਕੁਲਦੀਪ ਸਿੰਘ ਚਾਹਲ ਦੇ ਨਿਰਦੇਸ਼ਾਂ ‘ਤੇ ਕ੍ਰਾਈਮ ਬ੍ਰਾਂਚ- 1 ਦੀ ਪੁਲਸ ਟੀਮ ਨੇ ਨਸ਼ਾ ਸਮੱਗਲਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਇਕ ਵੱਡੀ ਕਾਰਵਾਈ ਕਰਦੇ ਹੋਏ ਇਕ ਨਸ਼ਾ ਸਮੱਗਲਰ ਨੂੰ 20 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ।
ਜਾਣਕਾਰੀ ਦਿੰਦੇ ਹੋਏ ਏ. ਡੀ. ਸੀ. ਪੀ. ਅਮਨਦੀਪ ਸਿੰਘ ਬਰਾੜ ਨੇ ਦੱਸਿਆ ਕਿ ਕ੍ਰਾਈਮ ਬ੍ਰਾਂਚ-1 ਦੇ ਇੰਚਾਰਜ ਇੰਸਪੈਕਟਰ ਰਾਜੇਸ਼ ਕੁਮਾਰ ਦੀ ਪੁਲਸ ਟੀਮ ਨੇ ਥਾਣਾ ਜੋਧੇਵਾਲ ਦੇ ਇਲਾਕੇ ‘ਚ ਇਕ ਨਸ਼ਾ ਸਮੱਗਲਰ ਨੂੰ 20 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ।ਉਨ੍ਹਾਂ ਦੱਸਿਆ ਕਿ ਪੁਲਸ ਨੇ ਨਸ਼ਾ ਸਮੱਗਲਰ ਦੀ ਪਛਾਣ ਸੰਨੀ ਗਿੱਲ ਪੁੱਤਰ ਅਸ਼ੋਕ ਕੁਮਾਰ ਵਾਸੀ ਵਿਸ਼ਾਲ ਕਾਲੋਨੀ, ਕਾਕੋਵਾਲ ਰੋਡ ਵਜੋਂ ਕੀਤੀ ਹੈ।
ਏ. ਡੀ. ਸੀ. ਪੀ. ਬਰਾੜ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਨਸ਼ਾ ਸਮੱਗਲਰ ਸਨੀ ਗਿੱਲ ਪਿਛਲੇ ਲੰਬੇ ਸਮੇਂ ਤੋਂ ਨਸ਼ਾ ਵੇਚਣ ਦਾ ਕਾਰੋਬਾਰ ਕਰਦਾ ਆ ਰਿਹਾ ਹੈ,ਜਿਸ ‘ਤੇ ਨਸ਼ਾ ਸਮੱਗਲਿੰਗ ਦੇ ਕਈ ਕੇਸ ਅਤੇ ਕਤਲ ਦਾ ਕੇਸ ਦਰਜ ਹੈ। ਅੱਜ ਮੁਲਜ਼ਮ ਨੂੰ ਅਦਾਲਤ ‘ਚ ਪੇਸ਼ ਕਰ ਕੇ ਇਕ ਦਿਨ ਦਾ ਰਿਮਾਂਡ ਹਾਸਲ ਕੀਤਾ ਹੈ।













