ਅੱਜ ਅੰਮ੍ਰਿਤਸਰ ਵਿਖੇ ਨਿਯੁਕਤੀ ਵੰਡ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੁਦ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ।
ਅੰਮ੍ਰਿਤਸਰ : ਅੱਜ ਅੰਮ੍ਰਿਤਸਰ ਵਿਖੇ ਨਿਯੁਕਤੀ ਵੰਡ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੁਦ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ।
ਪੀ.ਐਸ.ਪੀ.ਸੀ.ਐਲ. ਵਿੱਚ ਅੱਜ 2106 ਨਵ-ਨਿਯੁਕਤ ਨੌਜਵਾਨਾਂ ਨੂੰ ਨੌਕਰੀ ਦੇ ਨਿਯੁਕਤੀ ਪੱਤਰ ਮਿਲਣਗੇ। ਇਸ ਤੋਂ ਪਹਿਲਾਂ ਵੀ ਪੰਜਾਬ ਸਰਕਾਰ ਨੇ ਹੁਣ ਤੱਕ 58,962 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਸਿਰਫ਼ ਪਾਵਰਕੌਮ ਵਿੱਚ ਹੀ 8,984 ਨੌਕਰੀਆਂ ਨੌਜਵਾਨਾਂ ਨੂੰ ਮਿਲ ਚੁੱਕੀਆਂ ਹਨ।
ਸਰਕਾਰ ਨੇ ਇਹ ਯਕੀਨੀ ਬਣਾਇਆ ਹੈ ਕਿ ਨੌਜਵਾਨਾਂ ਨੂੰ ਨੌਕਰੀਆਂ ਬਿਨਾਂ ਕਿਸੇ ਸਿਫਾਰਸ਼ ਜਾਂ ਰਿਸ਼ਵਤ ਦੇ ਦਿੱਤੀਆਂ ਜਾ ਰਹੀਆਂ ਹਨ, ਜਿਸ ਨਾਲ ਨੌਜਵਾਨਾਂ ਵਿੱਚ ਖੁਸ਼ੀ ਅਤੇ ਭਰੋਸਾ ਵੱਧਿਆ ਹੈ। ਇਹ ਸਮਾਗਮ ਨੌਜਵਾਨਾਂ ਲਈ ਇੱਕ ਮੋਟਿਵੇਸ਼ਨਲ ਅਤੇ ਪ੍ਰੇਰਕ ਘਟਨਾ ਬਣਿਆ ਹੈ।














