ਬਠਿੰਡਾ ਦੇ ਸਰਕਾਰੀ ਰਾਜਿੰਦਰਾ ਕਾਲਜ ਦੇ ਵਿਦਿਆਰਥੀਆਂ ਨੇ ਯੂਪੀ ਵਿੱਚ ਚਾਰ ਸਾਲ ਦੀ ਬੱਚੀ ਨਾਲ ਹੋਏ ਬਲਾਤਕਾਰ ਦੇ ਵਿਰੋਧ ਵਿੱਚ ਰੋਸ ਮਾਰਚ ਕੱਢਿਆ।
ਯੂਪੀ ਵਿੱਚ 4 ਸਾਲ ਦੀ ਬੱਚੀ ਨਾਲ ਹੋਏ ਜਬਰ ਜਨਾਹ ਦੇ ਮਾਮਲੇ ਵਿੱਚ ਬਠਿੰਡਾ ਕਾਲਜ ਦੇ ਵਿਦਿਆਰਥੀਆਂ ਨੇ ਬਠਿੰਡਾ ਦੇ ਰਾਜਿੰਦਰ ਕਾਲਜ ਤੋਂ ਸ਼ੁਰੂ ਹੋ ਕੇ ਬੱਸ ਸਟੈਂਡ ਤੱਕ ਰੋਸ ਮਾਰਚ ਕੱਢਿਆ। ਉਹਨਾਂ ਰੋਸ ਜਤਾਇਆ ਕਿ ਯੂਪੀ ਵਿੱਚ ਵਾਪਰੀ ਇਸ ਘਟਨਾ ਵਿੱਚ ਹਾਲੇ ਤੱਕ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ।
ਵਿਦਿਆਰਥੀਆਂ ਦਾ ਕਹਿਣਾ ਹੈ ਕਿ ਬੱਚੀ ਨੂੰ ਇਨਸਾਫ਼ ਦਿਵਾਉਣ ਲਈ ਅਸੀਂ ਸੜਕਾਂ ‘ਤੇ ਉਤਰੇ ਹਾਂ ਅਤੇ ਲੋਕਾਂ ਨੂੰ ਜਾਗਰੂਕ ਕਰ ਰਹੇ ਹਾਂ ਕਿ ਅਜਿਹੇ ਜ਼ਾਲਮ ਲੋਕਾਂ ਨੂੰ ਮੌਤ ਦੀ ਸਜ਼ਾ ਦਿਵਾਈ ਜਾਵੇ।














