ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਥਾਣਾ ਬਸੀ ਪਠਾਣਾ ਪੁਲਿਸ ਵਲੋਂ 400 ਲੀਟਰ ਸ਼ਰਾਬ ਨਸ਼ਟ ਕੀਤੀ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬਸੀ ਪਠਾਣਾ ਦੇ ਡੀਐਸਪੀ ਰਾਜ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਯੁੱਧ ਨਸ਼ੇ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਫ਼ਤਹਿਗੜ੍ਹ ਸਾਹਿਬ ਦੇ ਐਸਐਸਪੀ ਸ਼ੁਭਮ ਅਗਰਵਾਲ ਦੇ ਹੁਕਮਾਂ ‘ਤੇ ਥਾਣਾ ਬਸੀ ਪਠਾਣਾ ਪੁਲਿਸ ਵਲੋਂ ਫੜੀ ਗਈ ਨਜਾਇਜ਼ ਸ਼ਰਾਬ ਨਸ਼ਟ ਕੀਤੀ ਗਈ ਹੈ।
ਇਹ ਜਾਣਕਾਰੀ ਦਿੰਦੇ ਹੋਏ ਡੀਐਸਪੀ ਰਾਜ ਕੁਮਾਰ ਨੇ ਦੱਸਿਆ ਕਿ ਜਦੋਂ ਕੇਸ ਦਾ ਫੈਸਲਾ ਹੋ ਜਾਂਦਾ ਹੈ, ਤਾਂ ਬਰਾਮਦ ਕੀਤੇ ਨਸ਼ੇ ਨੂੰ ਪੁਲਿਸ ਵੱਲੋਂ ਨਸ਼ਟ ਕੀਤਾ ਜਾਂਦਾ ਹੈ। ਇਹ ਕਾਨੂੰਨ ਦੀ ਇਕ ਪ੍ਰਕ੍ਰਿਆ ਹੈ, ਜੋ ਕੇਸ ਦਾ ਫੈਸਲਾ ਹੋਣ ਤੋਂ ਬਾਅਦ ਅਮਲ ਵਿਚ ਲਿਆਂਦੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਥਾਣਾ ਬਡਾਲੀ ਆਲਾ ਸਿੰਘ ਪੁਲਿਸ ਵਲੋਂ ਐਕਸਾਈਜ਼ ਐਕਟ ਤਹਿਤ ਦਰਜ 26 ਮਾਮਲਿਆਂ ਵਿਚ 400 ਲੀਟਰ ਨਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਸੀ। ਜਿਸ ਨੂੰ ਅੱਜ ਜ਼ਮੀਨ ਵਿਚ ਨਸ਼ਟ ਕਰ ਦਿੱਤਾ ਗਿਆ ਹੈ।














