50 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਕੈਬਨਿਟ ਮੰਤਰੀ ਕਟਾਰੂਚੱਕ ਨੇ ਕੀਤਾ ਉਦਘਾਟਨ, ਭੋਆ ‘ਚ ਸਿੱਖਿਆ ਕ੍ਰਾਂਤੀ ਦੀ ਗੂੰਜ!

36

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਯੁੱਧ ਦੀ ਤਰਜ਼ ‘ਤੇ ਹੁਣ ਸਿੱਖਿਆ ਖੇਤਰ ਵਿੱਚ ਸਿੱਖਿਆ ਕ੍ਰਾਂਤੀ ਮੁਹਿੰਮ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਇਸ ਮੁਹਿੰਮ ਦਾ ਮਕਸਦ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੀ ਗਿਣਤੀ ਵਧਾਉਣ ਅਤੇ ਸਿੱਖਿਆ ਦੀ ਗੁਣਵੱਤਾ ਵਿੱਚ ਸੁਧਾਰ ਕਰਨਾ ਹੈ।

ਇਸੇ ਲੜੀ ਹੇਠ ਪੰਜਾਬ ਸਰਕਾਰ ਵਿੱਚ ਕੈਬਿਨੇਟ ਮੰਤਰੀ ਲਾਲਚੰਦ ਕਟਾਰੁਚਕ ਨੇ ਆਪਣੇ ਵਿਧਾਨ ਸਭਾ ਹਲਕੇ ਭੋਆ ਦੇ ਸਰਹੱਦੀ ਇਲਾਕਿਆਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਰੀਬ 50 ਲੱਖ ਰੁਪਏ ਦੀ ਲਾਗਤ ਨਾਲ 7 ਸਰਕਾਰੀ ਸਕੂਲਾਂ ਵਿੱਚ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।

ਇਸ ਮੌਕੇ ਮੰਤਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਨਵੀਨਤਾ ਵੱਲ ਲੈ ਜਾਣ ਲਈ ਪੰਜਾਬ ਸਰਕਾਰ ਵੱਲੋਂ ਵਿਆਪਕ ਪੱਧਰ ‘ਤੇ ਉਪਰਾਲੇ ਕੀਤੇ ਜਾ ਰਹੇ ਹਨ। ਸਕੂਲਾਂ ਦੀਆਂ ਇਮਾਰਤਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ, ਉੱਚ ਪੱਧਰੀ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਅਧਿਆਪਕਾਂ ਨੂੰ ਵਿਦੇਸ਼ੀ ਮਲਕਾਂ ਵਿੱਚ ਟ੍ਰੇਨਿੰਗ ਲਈ ਭੇਜਿਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਟੀਚਾ ਇਹ ਯਕੀਨੀ ਬਣਾਉਣਾ ਹੈ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਕਿਸੇ ਵੀ ਨਿੱਜੀ ਸਕੂਲ ਦੇ ਵਿਦਿਆਰਥੀ ਨਾਲੋਂ ਪਿੱਛੇ ਨਾ ਰਹਿਣ। ਸਿੱਖਿਆ ਕ੍ਰਾਂਤੀ ਰਾਹੀਂ ਹਰ ਬੱਚੇ ਨੂੰ ਮਿਆਰੀ ਸਿੱਖਿਆ ਦੇਣ ਦਾ ਲਕੜੀ ਨਿਸ਼ਾਨਾ ਬਣਾਇਆ ਗਿਆ ਹੈ ਤਾਂ ਜੋ ਉਹ ਆਪਣਾ ਭਵਿੱਖ ਸਵਰਨ ਅੱਖਰਾਂ ਨਾਲ ਲਿਖ ਸਕਣ।