ਪੁਲਿਸ ਨੇ Central Jail ਦੀ ਕੀਤੀ ਅਚਨਚੇਤ ਜਾਂਚ, ਦੇਖੋ ਕੀ ਕੁੱਝ ਹੋਇਆ ਬਰਾਮਦ

59

ਮੁੱਖ ਮੰਤਰੀ, ਪੰਜਾਬ ਭਗਵੰਤ ਮਾਨ ਵੱਲੋਂ ਐਲਾਨੇ ਗਏ “ਯੁੱਧ ਨਸ਼ੇ ਦੇ ਵਿਰੁੱਧ’ ਮੁਹਿੰਮਤਹਿਤ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਾਰਡਰ ਰੇਂਜ, ਅੰਮ੍ਰਿਤਸਰ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾ ਅਨੁਸਾਰ ਅੱਜ ਮਿਤੀ 18.04.2025 ਨੂੰ ਜ਼ਿਲ੍ਹਾ ਗੁਰਦਾਸਪੁਰ ਪੁਲਿਸ ਵੱਲੋਂ ਕੇਂਦਰੀ ਜੇਲ੍ਹ, ਗੁਰਦਾਸਪੁਰ ਦੀ ਨਿਯਮਾਂ ਅਨੁਸਾਰ ਅਚਨਚੇਤ ਚੈਕਿੰਗ ਕੀਤੀ ਗਈ, ਜੋ ਅਚਨਚੇਤ ਚੈਕਿੰਗ ਵਿੱਚ ਕਪਤਾਨ ਪੁਲਿਸ, ਸਥਾਨਿਕ ਅਤੇ ਇੰਨਵੈਸਟੀਗੇਸ਼ਨ ਗੁਰਦਾਸਪੁਰ ਦੀ ਦੇਖ-ਰੇਖ ਵਿੱਚ ਵੱਖ-ਵੱਖ ਟੀਮਾਂ ਬਣਾਈਆਂ ਗਈਆਂ, ਜਿਸ ਵਿੱਚ 04 ਜੀ.ਓ., 90 ਐਨ.ਜੀ.ਓ/ਈ.ਪੀ.ਓ ਸ਼ਾਮਿਲ ਹੋਏ।

ਕੇਂਦਰੀ ਜੇਲ੍ਹ, ਗੁਰਦਾਸਪੁਰ ਦੀ ਚੈਕਿੰਗ ਦੌਰਾਨ ਇੱਕ ਮੋਬਾਇਲ ਫੋਨ, ਚਾਰਜਰ, ਈਅਰਫੋਨ, ਡਾਇਰੀ ਦੀ ਬ੍ਰਾਮਦਗੀ ਹੋਈ ਹੈ, ਜਿਸ ਦੇ ਸਬੰਧ ਵਿੱਚ ਜਾਬਤੇ ਅਨੁਸਾਰ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।

ਇਸ ਤੋਂ ਇਲਾਵਾ ਕੇਂਦਰੀ ਜੇਲ੍ਹ, ਗੁਰਦਾਸਪੁਰ ਦੇ ਕਰਮਚਾਰੀਆਂ ਨੂੰ ਸੀਨੀਅਰ ਅਫਸਰਾਂ ਪਾਸੋਂ ਪ੍ਰਾਪਤ ਹੋਈਆਂ ਹਦਾਇਤਾਂ ਤੋਂ ਜਾਣੂ ਕਰਵਾਇਆ ਗਿਆ ਅਤੇ ਇੰਨ-ਬਿੰਨ ਪਾਲਣਾ ਕਰਨ ਦੀ ਹਦਾਇਤ ਕੀਤੀ ਗਈ। ਕੇਂਦਰੀ ਜੇਲ੍ਹ, ਗੁਰਦਾਸਪੁਰ ਵਿੱਚ ਬੰਦ ਕੈਦੀਆਂ/ਹਵਾਲਾਤੀਆਂ ਨੂੰ ਨਸ਼ਿਆ/ਜੁਰਮਾਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਵਾਇਆ ਗਿਆ ਅਤੇ ਭਵਿੱਖ ਵਿੱਚ ਚੰਗੇ ਨਾਗਰਿਕ ਬਣਨ ਲਈ ਪ੍ਰੇਰਿਤ ਵੀ ਕੀਤਾ ਗਿਆ।