ਹਾਈ ਕੋਰਟ ਵੱਲੋਂ ਪ੍ਰਤਾਪ ਸਿੰਘ ਬਾਜਵਾ ਨੂੰ ਵੱਡੀ ਰਾਹਤ

28

ਹਾਈ ਕੋਰਟ ਨੇ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ (Partap Singh Bajwa) ਦੀ ਗ੍ਰਿਫ਼ਤਾਰੀ ਉਤੇ ਲੱਗੀ ਰੋਕ ਜਾਰੀ ਰੱਖਣ ਦਾ ਹੁਕਮ ਦਿੱਤਾ ਹੈ।

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਸੁਣਵਾਈ ਦੌਰਾਨ ਸਰਕਾਰ ਵੱਲੋਂ ਦਾਖਲ ਕੀਤੀ ਗਈ ਸਟੇਟਸ ਰਿਪੋਰਟ ਵਿਚ ਮਾਮਲੇ ਦੀ ਤਫ਼ਤੀਸ਼ ਬਾਰੇ ਜਾਣਕਾਰੀ ਦਿੱਤੀ ਗਈ, ਜਿਸ ਨੂੰ ਕੋਰਟ ਨੇ ਨੋਟ ਕਰ ਲਿਆ।

ਹਾਈਕੋਰਟ ਨੇ ਇਹ ਵੀ ਆਦੇਸ਼ ਦਿੱਤਾ ਕਿ ਜੇ ਭਵਿੱਖ ਵਿਚ ਬਾਜਵਾ ਨੂੰ ਗ੍ਰਿਫ਼ਤਾਰ ਕਰਨ ਦੀ ਲੋੜ ਪੈਂਦੀ ਹੈ, ਤਾਂ ਪਹਿਲਾਂ ਕੋਰਟ ਨੂੰ ਸੂਚਿਤ ਕਰਨਾ ਜ਼ਰੂਰੀ ਹੋਵੇਗਾ। ਹਾਲਾਂਕਿ ਸਰਕਾਰ ਨੇ ਅਦਾਲਤ ਵਿਚ ਕਿਹਾ ਕਿ ਬਾਜਵਾ ਨੂੰ ਗ੍ਰਿਫ਼ਤਾਰ ਕਰਨ ਦਾ ਕੋਈ ਇਰਾਦਾ ਨਹੀਂ ਹੈ। ਹੁਣ ਮਾਮਲੇ ਉਤੇ ਅਗਲੀ ਸੁਣਵਾਈ 7 ਮਈ ਨੂੰ ਹੋਵੇਗੀ