ਭਾਰਤ-ਪਾਕਿਸਤਾਨ ਸਰਹੱਦ ਨੇੜੇ ਸਾਹੋਵਾਲ ਪਿੰਡ ਤੋਂ ਭਾਰੀ ਮਾਤਰਾ ਵਿੱਚ ਗੋਲਾ-ਬਾਰੂਦ ਬਰਾਮਦ ਕੀਤਾ ਗਿਆ ਹੈ। ਇਸ ਸਾਂਝਾ ਆਪ੍ਰੇਸ਼ਨ ਬੀਐਸਐਫ ਅਤੇ ਪੰਜਾਬ ਪੁਲਿਸ ਨੇ ਖੇਤਾਂ ਵਿੱਚੋਂ 4.5 ਕਿਲੋ ਆਰਡੀਐਕਸ, 5 ਹੱਥਗੋਲੇ, 5 ਪਿਸਤੌਲ, 8 ਮੈਗਜ਼ੀਨ, 220 ਕਾਰਤੂਸ, 2 ਬੈਟਰੀਆਂ ਅਤੇ ਇੱਕ ਰਿਮੋਟ ਕੰਟਰੋਲ ਬਰਾਮਦ ਕੀਤਾ ਗਿਆ। ਬੀਐਸਐਫ ਅਤੇ ਪੁਲਿਸ ਨੇ ਸਾਰਾ ਸਾਮਾਨ ਆਪਣੇ ਕਬਜ਼ੇ ਵਿੱਚ ਲੈ ਲਿਆ।
ਭਾਰਤੀ ਸੈਨਿਕਾਂ ਨੇ ਪਾਕਿਸਤਾਨੀ ਤਸਕਰਾਂ ਦੀ ਇੱਕ ਹੋਰ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਦੱਸ ਦਈਏ ਅੱਜ ਜਦੋਂ ਖੇਤਾਂ ਵਿੱਚ ਫ਼ਸਲ ਦੀ ਕਟਾਈ ਚਲ ਰਹੀ ਸੀ ਤਾਂ ਇਸ ਦੌਰਾਨ ਇੱਕ ਵੱਡਾ ਪੈਕੇਟ ਮਿਲਿਆ ਜਿਸ ਵਿੱਚ ਬਾਰੂਦ ਦਾ ਇਹ ਭੰਡਾਰ ਮਿਲਿਆ। ਪੁਲਿਸ ਅਤੇ ਬੀਐਸਐਫ ਵੱਲੋਂ ਆਲੇ ਦੁਆਲੇ ਦੇ ਇਲਾਕੇ ਵਿੱਚ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ।













