Kartarpur Corridor: ਕਰਤਾਰਪੁਰ ਲਾਂਘਾ ਅਗਲੇ ਹੁਕਮਾਂ ਤੱਕ ਰਹੇਗਾ ਬੰਦ

72

Kartarpur Corridor: ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਦੇ ਵਿਚਕਾਰ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਨੂੰ ਜਾਣ ਵਾਲਾ ਲਾਂਘਾ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤਾ ਗਿਆ ਹੈ। ਸ਼ਰਧਾਲੂਆਂ ਦੀ ਸੁਰੱਖਿਆ ਸਬੰਧੀ ਇਹ ਵੱਡਾ ਫੈਸਲਾ ਲਿਆ ਗਿਆ ਹੈ।

ਕੇਂਦਰੀ ਗ੍ਰਹਿ ਮੰਤਰਾਲੇ ਦੀ ਇਮੀਗ੍ਰੇਸ਼ਨ ਬਿਊਰੋ ਨੇ ਅਗਲੇ ਹੁਕਮਾਂ ਤੱਕ ਕਰਤਾਰਪੁਰ ਲਾਂਘਾ ਬੰਦ ਕਰ ਦਿੱਤਾ ਹੈ। ਇੰਟੈਗਰੇਟਿਡ ਚੈੱਕ ਪੋਸਟ ’ਤੇ ਇਕੱਤਰ ਹੋਏ 150 ਸ਼ਰਧਾਲੂਆਂ ਨੂੰ ਅੱਜ ਸਵੇੇਰੇ ਡੇਢ ਘੰਟੇ ਦੀ ਉਡੀਕ ਮਗਰੋਂ ਵਾਪਸ ਉਨ੍ਹਾਂ ਦੇ ਘਰਾਂ ਨੂੰ ਭੇਜ ਦਿੱਤਾ ਗਿਆ। ਹਾਲਾਂਕਿ ਸਵੇਰ ਤੋਂ ਹੀ ਇਹ ਖਦਸ਼ਾ ਸੀ ਕਿ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਦੱਸ ਦਈਏ ਕਿ 22 ਅਪ੍ਰੈਲ ਨੂੰ ਪਹਿਲਗਾਮ ਦਹਿਸ਼ਤੀ ਹਮਲੇ ਤੋਂ ਬਾਅਦ ਅਜਿਹੀਆਂ ਅਫਵਾਹਾਂ ਸਨ ਕਿ ਲਾਂਘਾ ਬੰਦ ਕਰ ਦਿੱਤਾ ਜਾਵੇਗਾ। ਹਾਲਾਂਕਿ, ਅੱਜ ਸਵੇਰ ਤੱਕ ਅਜਿਹੀ ਕੋਈ ਗੱਲ ਨਹੀਂ ਸੀ, ਪਰ ਫਿਰ ਲਾਂਘਾ ਬੰਦ ਕਰਨ ਦਾ ਆਦੇਸ਼ ਦਿੱਤਾ ਗਿਆ।