Sellaid-Desk ਲੈਂਡ ਪੂਲਿੰਗ ਪਾਲਸੀ ਤੋਂ ਬਾਅਦ ਸਰਕਾਰ ਦੇ ਯੂਨੀਫਾਈਡ ਬਿਲਡਿੰਗ ਨਿਯਮ ਦੇ ਖਰੜੇ ਦਾ ਵੀ ਵਿਰੋਧ ਸ਼ੁਰੂ ਹੋ ਗਿਆ ਹੈ। ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਕੋਲ ਸ਼ੁੱਕਰਵਾਰ ਤੱਕ 300 ਦੇ ਕਰੀਬ ਇਤਰਾਜ਼ ਪੁੱਜ ਗਏ ਹਨ। ਸਿਆਸੀ ਪਾਰਟੀਆਂ ਦੇ ਆਗੂਆਂ ਤੇ ਸਮਾਜਿਕ ਜਥੇਬੰਦੀਆਂ ਦੇ ਕਾਰਕੁੰਨਾਂ ਨੇ ਨਵੇਂ ਨਿਯਮਾਂ ਦਾ ਵਿਰੋਧ ਦਰਜ ਕਰਵਾਉਣਾ ਸ਼ੁਰੂ ਕਰ ਦਿੱਤਾ ਹੈ। ਆਗਾਮੀ ਦਿਨਾਂ ’ਚ ਸਰਕਾਰ ਖ਼ਿਲਾਫ਼ ਇਕ ਹੋਰ ਅੰਦੋਲਨ ਸ਼ੁਰੂ ਹੋਣ ਦੀਆਂ ਸੰਭਾਵਨਾ ਨੂੰ ਰੱਦ ਨਹੀ ਕੀਤਾ ਜਾ ਸਕਦਾ।














